Rupnagar News: ਗ੍ਰਾਮ ਪੰਚਾਇਤ ਚੋਣਾਂ-2024 ਜੋ ਕਿ 15 ਅਕਤੂਬਰ 2024 ਨੂੰ ਹੋਣ ਜਾ ਰਹੀਆਂ ਹਨ, ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਰੂਪਨਗਰ ਅੰਦਰ ਬਣੇ ਪੋਲਿੰਗ ਸਟੇਸ਼ਨਾਂ/ ਕਾਊਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਵਹੀਕਲ ਲਿਜਾਉਣ ਅਤੇ ਪੋਲਿੰਗ ਬੂਥ/ਟੈਂਟ ਲਗਾਉਂਣ ਤੇ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਵੇਗਾ।
ਹਿੰਦੂਸਥਾਨ ਸਮਾਚਾਰ