Guwahati News: ਅਸਾਮ ਪਹੁੰਚੇ ਹਰਿਆਣਾ ਦੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਵਾਹਾਟੀ ਸਥਿਤ ਮਾਂ ਕਾਮਾਖਿਆ ਦੇਵੀ ਮੰਦਰ ‘ਚ ਪੂਜਾ ਅਰਚਨਾ ਕੀਤੀ। ਉਨ੍ਹਾਂ ਮਾਤਾ ਦਾ ਆਸ਼ੀਰਵਾਦ ਲਿਆ ਅਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮਾਤਾ ਦੇ ਦਰਸ਼ਨਾਂ ਤੋਂ ਬਾਅਦ ਸੈਣੀ ਵਸ਼ਿਸ਼ਟ, ਗੁਵਾਹਾਟੀ ਸਥਿਤ ਸੂਬਾ ਭਾਜਪਾ ਹੈੱਡਕੁਆਰਟਰ ਅਟਲ ਬਿਹਾਰੀ ਵਾਜਪਾਈ ਭਵਨ ਪੁੱਜੇ, ਜਿੱਥੇ ਸੂਬਾ ਭਾਜਪਾ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਹਰਿਆਣਾ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਫਣੀ ਸ਼ਰਮਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਣੀ ਸ਼ਰਮਾ ਨੇ ਹਰਿਆਣਾ ਲਈ ਬਹੁਤ ਮਿਹਨਤ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਤੋਂ ਪਹਿਲਾਂ ਫਣੀ ਸ਼ਰਮਾ ਅਸਾਮ ਪ੍ਰਦੇਸ਼ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਸਨ।
ਹਿੰਦੂਸਥਾਨ ਸਮਾਚਾਰ