Mumbai News: ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸੋਮਵਾਰ ਨੂੰ ਕਿਹਾ ਕਿ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ‘ਚ ਚਲਾਈ ਜਾਵੇਗੀ। ਇਸ ਮਾਮਲੇ ਵਿੱਚ ਕਿਸੇ ਵੀ ਹਮਲਾਵਰ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਮਹਾਰਾਸ਼ਟਰ ਵਿੱਚ ਦੂਜੇ ਰਾਜਾਂ ਦੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਏਕਨਾਥ ਸ਼ਿੰਦੇ ਨੇ ਕਿਹਾ ਕਿ ਬਾਬਾ ਸਿੱਦੀਕੀ ਸਾਡੇ ਕਰੀਬੀ ਸਨ। ਸਿੱਦੀਕੀ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਕਈ ਵਿਭਾਗਾਂ ਵਿੱਚ ਰਾਜ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਸਨ। ਇਸ ਤੋਂ ਬਾਅਦ ਸਿੱਦੀਕੀ ਐਨਸੀਪੀ ਅਜੀਤ ਪਵਾਰ ਧੜੇ ਵਿੱਚ ਸ਼ਾਮਲ ਹੋ ਗਏ ਸਨ। ਸ਼ਨੀਵਾਰ ਰਾਤ ਨੂੰ ਬਾਂਦਰਾ ‘ਚ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਦੀ ਛਾਣਬੀਣ ਤੇਜ਼ੀ ਨਾਲ ਚੱਲ ਰਹੀ ਹੈ। ਤਿੰਨ ਮੁਲਜ਼ਮ ਫੜੇ ਗਏ ਹਨ ਅਤੇ ਤਿੰਨ ਫਰਾਰ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਏਕਨਾਥ ਸ਼ਿੰਦੇ ਨੇ ਕਿਹਾ ਕਿ ਵਿਰੋਧੀ ਧਿਰ ਇਸ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾ ਰਹੀ ਹੈ। ਵਿਰੋਧੀ ਧਿਰ ਨੇ ਬਦਲਾਪੁਰ ਕਾਂਡ ਦੇ ਮੁਲਜ਼ਮਾਂ ਨੂੰ ਸ਼ਰੇਆਮ ਫਾਂਸੀ ਦੇਣ ਦੀ ਮੰਗ ਕੀਤੀ ਸੀ ਪਰ ਜਦੋਂ ਮੁਲਜ਼ਮ ਐਨਕਾਊਂਟਰ ‘ਚ ਮਾਰਿਆ ਗਿਆ ਤਾਂ ਵਿਰੋਧੀ ਧਿਰ ਨੇ ਐਨਕਾਊਂਟਰ ਦੇ ਖਿਲਾਫ ਬੋਲਣਾ ਸ਼ੁਰੂ ਕਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ