Amritsar News: ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੰਜ ਸਿੰਘ ਸਾਹਿਬਾਨ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ ।ਦਸ ਦਇਏ ਕਿ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ 15 ਅਕਤੂਬਰ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਸਪਸ਼ਟੀਕਰਨ ਦੇਣ ਲਈ ਸਵੇਰੇ 9 ਵਜੇ ਤਲਬ ਕੀਤਾ ਸੀ।
ਦੋਸ਼ ਸਾਬਿਤ ਹੋਣ ‘ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਫਾਰਗ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਪਾਬੰਦੀ ਵੀ ਲਗਾਈ ਹੈ। ਦੱਸਣਯੋਗ ਕਿ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ ਆਰਐਸਐਸ ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪਸ਼ਟੀਕਰਨ ਮੰਗਿਆ ਗਿਆ ਸੀ।