India-Canada: ਭਾਰਤ-ਕੈਨੇਡਾ ਸਬੰਧਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਫੈਸਲੇ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢਣ ਦਾ ਫੈਸਲਾ ਕੀਤਾ ਹੈ।
Government of India has decided to withdraw the High Commissioner and other targeted diplomats and officials from Canada.
The MEA statement reads, “It was underlined that in an atmosphere of extremism and violence, the Trudeau Government’s actions endangered their safety. We… pic.twitter.com/HxBd4fvO0E
— ANI (@ANI) October 14, 2024
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਲਿਖਿਆ, ‘ਭਾਰਤ ਸਰਕਾਰ ਨੇ ਹੇਠ ਲਿਖੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਦਾ ਫੈਸਲਾ ਕੀਤਾ ਹੈ:’
ਸਟੀਵਰਟ ਰੌਸ ਵ੍ਹੀਲਰ, ਕਾਰਜਕਾਰੀ ਹਾਈ ਕਮਿਸ਼ਨਰ,
ਪੈਟਰਿਕ ਹੇਬਰਟ, ਡਿਪਟੀ ਹਾਈ ਕਮਿਸ਼ਨਰ,
ਮੈਰੀ ਕੈਥਰੀਨ ਜੌਲੀ, ਪਹਿਲੀ ਸਕੱਤਰ
ਲੈਨ ਰੌਸ ਡੇਵਿਡ ਟ੍ਰਾਈਟਸ, ਪਹਿਲੇ ਸਕੱਤਰ
ਐਡਮ ਜੇਮਜ਼ ਚੂਇਪਕਾ, ਪਹਿਲੇ ਸਕੱਤਰ
ਪਾਊਲਾ ਓਰਜੁਏਲਾ, ਪਹਿਲੀ ਸਕੱਤਰ।
19 ਅਕਤੂਬਰ ਤੱਕ ਛੱਡਣਾ ਹੋਵੇਗਾ ਦੇਸ਼
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਸ਼ਨੀਵਾਰ, 19 ਅਕਤੂਬਰ, 2024 ਨੂੰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਭਾਰਤ ਛੱਡਣਾ ਹੋਵੇਗਾ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਭਾਰਤ ਨੇ ਹਾਈ ਕਮਿਸ਼ਨਰ ਸਟੀਵਰਟ ਵ੍ਹੀਲਰ ਨੂੰ ਤਲਬ ਕੀਤਾ ਸੀ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਭਾਰਤ ਨੇ ਕੈਨੇਡਾ ਤੋਂ ਆਪਣੇ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।
The Government of India has decided to expel the following 6 Canadian Diplomats: Stewart Ross Wheeler, Acting High Commissioner, Patrick Hebert, Deputy High Commissioner, Marie Catherine Joly, First Secretary, lan Ross David Trites, First Secretary, Adam James Chuipka, First… pic.twitter.com/bdaRf1i0H4
— ANI (@ANI) October 14, 2024
ਕੈਨੇਡਾ ਨੇ ਲਾਏ ਸਨ ਦੋਸ਼
ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਕੈਨੇਡਾ ਦਾ ਕਹਿਣਾ ਹੈ ਕਿ ਉਸ ਨੂੰ ਭਾਰਤ ਸਰਕਾਰ ਦੇ ਏਜੰਟਾਂ ਵੱਲੋਂ ਕੀਤੀਆਂ ਜਾਂਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਅਹਿਮ ਸੂਚਨਾ ਮਿਲੀ ਹੈ। ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਦੇ ਕਮਿਸ਼ਨਰ ਮਾਈਕ ਡੂਹੇਮ ਨੇ ਕਿਹਾ, ‘ਜਾਂਚ ਤੋਂ ਪਤਾ ਲੱਗਾ ਹੈ ਕਿ ਕੈਨੇਡਾ ਵਿੱਚ ਸਥਿਤ ਭਾਰਤੀ ਡਿਪਲੋਮੈਟਾਂ ਅਤੇ ਕੌਂਸਲਰ ਅਧਿਕਾਰੀਆਂ ਨੇ ਆਪਣੀ ਸਥਿਤੀ ਦਾ ਫਾਇਦਾ ਚੁੱਕਦੇ ਹੋਏ ਭਾਰਤ ਸਰਕਾਰ ਲਈ ਜਾਣਕਾਰੀ ਇਕੱਠੀ ਕਰਨ ਵਰਗੀਆਂ ਗੁਪਤ ਗਤੀਵਿਧੀਆਂ ਵਿੱਚ ਸ਼ਾਮਲ ਸਨ।’
“ਉਨ੍ਹਾਂ ਕਿਹਾ ਕਿ ਉਹ ਸਿੱਧੇ ਜਾਂ ਆਪਣੇ ਏਜੰਟਾਂ ਅਤੇ ਹੋਰ ਮਾਧਿਅਮਾਂ ਰਾਹੀਂ ਕੰਮ ਕਰਦੇ ਹਨ,” ਸਬੂਤ ਇਹ ਵੀ ਦਰਸਾਉਂਦੇ ਹਨ ਕਿ ਜਾਣਕਾਰੀ ਇਕੱਠੀ ਕਰਨ ਲਈ ਭਾਰਤ ਸਰਕਾਰ ਦੇ ਏਜੰਟਾਂ ਦੁਆਰਾ ਕੈਨੇਡਾ ਵਿੱਚ ਕਈ ਤਰ੍ਹਾਂ ਦੀਆਂ ਸੰਸਥਾਵਾਂ ਦੀ ਵਰਤੋਂ ਕੀਤੀ ਗਈ। ਇਹਨਾਂ ਵਿੱਚੋਂ ਕੁਝ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਭਾਰਤ ਸਰਕਾਰ ਨਾਲ ਕੰਮ ਕਰਨ ਲਈ ਜ਼ਬਰਦਸਤੀ ਅਤੇ ਧਮਕਾਇਆ ਗਿਆ ਸੀ।’
ਅਧਿਕਾਰੀਆਂ ਨੂੰ ਦਿਖਾਏ ਗਏ ਸਬੂਤ: ਕੈਨੇਡਾ
ਉਨ੍ਹਾਂ ਅੱਗੇ ਦੋਸ਼ ਲਗਾਇਆ, ‘ਭਾਰਤ ਸਰਕਾਰ ਦੁਆਰਾ ਇਕੱਤਰ ਕੀਤੀ ਜਾਣਕਾਰੀ ਦੀ ਵਰਤੋਂ ਦੱਖਣੀ ਏਸ਼ੀਆਈ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਸਬੂਤ ਸਿੱਧੇ ਤੌਰ ‘ਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਪੇਸ਼ ਕੀਤੇ ਗਏ ਸਨ, ਹਿੰਸਾ ਨੂੰ ਰੋਕਣ ਲਈ ਉਨ੍ਹਾਂ ਦੇ ਸਹਿਯੋਗ ਦੀ ਬੇਨਤੀ ਕਰਦੇ ਹੋਏ ਅਤੇ ਸਾਡੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸ ਮੁੱਦੇ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰਨ ਲਈ ਬੇਨਤੀ ਕੀਤੀ ਗਈ ਸੀ।’
#WATCH | Ottawa, Ontario (Canada): Royal Canadian Mounted Police Commissioner, Mike Duheme says, “There is a violent, extremist threat in Canada that Canada and India have been working on over the years. However, these threats are impacting Canada and India’s ability to… pic.twitter.com/89WV41caKp
— ANI (@ANI) October 14, 2024
#WATCH | Ottawa, Ontario (Canada): Royal Canadian Mounted Police Commissioner, Mike Duheme says, “Investigations have revealed that Indian diplomats and consular officials based in Canada leverage their position to engage in clandestine activities such as collecting information… pic.twitter.com/8QtiBAndwl
— ANI (@ANI) October 14, 2024
ਦਸਣਯੋਗ ਹੈ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਾ ਮੁੱਖ ਕੇਂਦਰ ਅਲਗਾਵਵਾਦੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਹੈ। ਕੈਨੇਡੀਅਨ ਸਰਕਾਰ ਨੇ ਖੁੱਲ੍ਹੇਆਮ ਉਸ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ ਅਤੇ ਭਾਰਤ ਦਾ ਕਹਿਣਾ ਹੈ ਕਿ ਜਸਟਿਨ ਟਰੂਡੋ ਆਪਣੇ ਸਿਆਸੀ ਫਾਇਦੇ ਲਈ ਜਾਣਬੁੱਝ ਕੇ ਭਾਰਤ ਨੂੰ ਬਦਨਾਮ ਕਰ ਰਹੇ ਹਨ।
ਭਾਰਤ ਨੇ ਦਿੱਤੀ ਸੀ ਚਿਤਾਵਨੀ
ਪੂਰੇ ਮਾਮਲੇ ਨੇ ਸੋਮਵਾਰ ਨੂੰ ਉਸ ਸਮੇਂ ਵਿਗੜ ਗਿਆ, ਜਦੋਂ ਕੈਨੇਡਾ ਸਰਕਾਰ ਨੇ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ। ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਦੇ ਜਵਾਬ ‘ਚ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ। ਇਸ ਤੋਂ ਬਾਅਦ ਭਾਰਤ ਨੇ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਕੈਨੇਡਾ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ।