New Delhi: ਭਾਰਤੀ ਲਿਬਰਲ ਪਾਰਟੀ (ਬੀਐਲਪੀ) ਦੇ ਪ੍ਰਧਾਨ ਡਾ. ਮੁਨੀਸ਼ ਕੁਮਾਰ ਰਾਏਜ਼ਾਦਾ ਨੇ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਦਿੱਲੀ ‘ਚ ਜਿੱਥੇ ਵੀ ਚੋਣ ਮੈਦਾਨ ਹੋਣਗੇ, ਉਹ ਉੱਥੋਂ ਹੀ ਚੋਣ ਲੜਨਗੇ।
ਡਾ. ਰਾਏਜ਼ਾਦਾ ਨੇ ਦੱਸਿਆ ਕਿ ਉਨ੍ਹਾਂ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ (ਏ.ਸੀ.-40) ਤੋਂ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਸ ਸਮੇਂ ਕੇਜਰੀਵਾਲ ਇਸ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਿਰੁੱਧ ਸਿੱਧੀ ਲੜਾਈ ਭ੍ਰਿਸ਼ਟ ਲੋਕਾਂ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਬੀਐੱਲਪੀ ਦੇ ਸੰਕਲਪ ਦੀ ਸ਼ੁਰੂਆਤ ਹੈ। ਵਰਨਣਯੋਗ ਹੈ ਕਿ ਡਾ. ਰਾਏਜ਼ਾਦਾ ਅਮਰੀਕਾ ਤੋਂ ਪਰਤੇ ਹਨ। ਉਹ ਅੰਨਾ ਅੰਦੋਲਨ ਦੇ ਸ਼ੁਰੂਆਤੀ ਵਾਲੰਟੀਅਰਾਂ ਵਿੱਚੋਂ ਇੱਕ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸੂਬੇ ਦੀ ਤਰਸਯੋਗ ਹਾਲਤ ਲਈ ਕੇਜਰੀਵਾਲ ਜ਼ਿੰਮੇਵਾਰ ਹਨ। ਡਾ. ਰਾਏਜ਼ਾਦਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨਾਲ ਲੜਨ ਲਈ ਭ੍ਰਿਸ਼ਟਾਚਾਰ ਵਿਰੋਧੀ ਕਮਿਸ਼ਨ ਦਾ ਗਠਨ ਕਰੇਗੀ। ਇਹ ਕਮਿਸ਼ਨ ਨਾ ਸਿਰਫ਼ ਭ੍ਰਿਸ਼ਟਾਂ ਦਾ ਪਰਦਾਫਾਸ਼ ਕਰੇਗਾ ਸਗੋਂ ਰਾਜਨੀਤੀ ਵਿੱਚ ਪਾਰਦਰਸ਼ਤਾ ਅਤੇ ਸੱਚਾਈ ਦੀ ਨੀਂਹ ਵੀ ਮਜ਼ਬੂਤ ਕਰੇਗਾ।
ਹਿੰਦੂਸਥਾਨ ਸਮਾਚਾਰ