New Delhi: ਦਿੱਲੀ ਤੋਂ ਬੈਂਗਲੁਰੂ ਜਾ ਰਹੀ ਅਕਾਸਾ ਏਅਰ ਦੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਹੈ। ਐਮਰਜੈਂਸੀ ਰਿਸਪਾਂਸ ਟੀਮ ਇਸ ਫਲਾਈਟ ‘ਤੇ ਨਜ਼ਰ ਰੱਖ ਰਹੀ ਹੈ। ਇਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ‘ਚ ਕਈ ਏਅਰਲਾਈਨਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ। ਐਮਰਜੈਂਸੀ ਰਿਸਪਾਂਸ ਟੀਮ ਸੱਤ ਚਾਲਕ ਦਲ ਦੇ ਮੈਂਬਰਾਂ ਸਮੇਤ 174 ਯਾਤਰੀਆਂ ਨੂੰ ਲੈ ਕੇ ਜਾਣ ਵਾਲੀ ਏਅਰਲਾਈਨ ਦੀ ਉਡਾਣ ‘ਤੇ ਨਜ਼ਰ ਰੱਖ ਰਹੀ ਹੈ, ਜਿਸ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਵੱਲ ਡਾਇਵਰਟ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ‘ਚ ਜਹਾਜ਼ਾਂ ’ਚ ਬੰਬ ਦੀ ਧਮਕੀ ਦੀ ਇਹ 12ਵੀਂ ਘਟਨਾ ਹੈ। ਅਕਾਸਾ ਏਅਰ ਨੂੰ ਸੋਸ਼ਲ ਮੀਡੀਆ ਰਾਹੀਂ ਬੰਬ ਦੀ ਧਮਕੀ ਮਿਲੀ ਸੀ।
ਹਿੰਦੂਸਥਾਨ ਸਮਾਚਾਰ