Haryana News: ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਅੱਜ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਪੰਚਕੂਲਾ ਦੇ ਸੈਕਟਰ 5 ਦੁਸਹਿਰਾ ਗਰਾਊਂਡ ‘ਚ ਦੁਪਹਿਰ 12:30 ਵਜੇ ਸਹੁੰ ਚੁੱਕ ਪ੍ਰੋਗਰਾਮ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਸਾਰੇ ਭਾਜਪਾ ਅਤੇ ਐਨਡੀਏ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਸਹੁੰ ਚੁੱਕ ਪ੍ਰੋਗਰਾਮ ‘ਚ ਕਰੀਬ 50,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਵਾਲਮੀਕਿ ਮੰਦਰ ਵਿੱਚ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਿਹਾ, ”ਮੇਰੇ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਅੱਜ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਨ ਹੈ। ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਕੰਮ ਕੀਤਾ ਅਤੇ ਸਮਾਜ ਨੂੰ ਸੁਨੇਹਾ ਦਿੱਤਾ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੇ ਜਨਮਦਿਨ ‘ਤੇ ਸੂਬੇ ਦੇ ਸਾਰੇ ਲੋਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।”
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਅੱਜ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਪੰਚਕੂਲਾ ਦੇ ਸੈਕਟਰ 5 ਦੁਸਹਿਰਾ ਗਰਾਊਂਡ ‘ਚ ਦੁਪਹਿਰ 12:30 ਵਜੇ ਸਹੁੰ ਚੁੱਕ ਪ੍ਰੋਗਰਾਮ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਸਾਰੇ ਭਾਜਪਾ ਅਤੇ ਐਨਡੀਏ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਸਹੁੰ ਚੁੱਕ ਪ੍ਰੋਗਰਾਮ ‘ਚ ਕਰੀਬ 50,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਵਾਲਮੀਕਿ ਮੰਦਰ ਵਿੱਚ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਿਹਾ, ”ਮੇਰੇ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਅੱਜ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਨ ਹੈ। ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਕੰਮ ਕੀਤਾ ਅਤੇ ਸਮਾਜ ਨੂੰ ਸੁਨੇਹਾ ਦਿੱਤਾ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੇ ਜਨਮਦਿਨ ‘ਤੇ ਸੂਬੇ ਦੇ ਸਾਰੇ ਲੋਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।”
#WATCH | Panchkula: Haryana CM-designate Nayab Singh Saini says, “It is a matter of good fortune for me that today is the birth anniversary of Lord Valmiki. He worked to end the evils prevalent in the society and gave a message to the society. Today it is my good fortune that I… pic.twitter.com/PLZK5OtaXP
— ANI (@ANI) October 17, 2024
ਨਾਮਜ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, “ਅੱਜ, ਐਨਡੀਏ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ NDA ਨੇਤਾਵਾਂ ਦੀ ਬੈਠਕ ਹੋਵੇਗੀ।
#WATCH | Panchkula: Haryana CM-designate Nayab Singh Saini says, “CMs, Deputy CMs and senior leaders of NDA will participate in the swearing-in ceremony today. After that, there will be a meeting of NDA leaders.” pic.twitter.com/uSebe32S6s
— ANI (@ANI) October 17, 2024
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ, ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਆਸ਼ੀਪਵਾਗ ਲਿਆ।
#WATCH | Ahead of the swearing-in ceremony, Haryana CM-designate Nayab Singh Saini offers prayers at the Mansa Devi Temple in Panchkula pic.twitter.com/1GDVuhbWnA
— ANI (@ANI) October 17, 2024
ਭਾਜਪਾ ਨੇ ਸੂਬੇ ‘ਚ ਤੀਜੀ ਵਾਰ ਜਿੱਤ ਹਾਸਲ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਹਰਿਆਣਾ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪਾਰਟੀ ਨੇ ਲਗਾਤਾਰ ਤੀਜੀ ਵਾਰ ਸਰਕਾਰ ਬਣਾਈ ਹੈ। ਦੱਸ ਦਈਏ ਕਿ ਕੇਂਦਰੀ ਅਬਜ਼ਰਵਰ ਅਮਿਤ ਸ਼ਾਹ ਅਤੇ ਮੋਹਨ ਯਾਦਵ ਦੀ ਮੌਜੂਦਗੀ ‘ਚ ਕੱਲ੍ਹ ਹੋਈ ਵਿਧਾਇਕ ਦਲ ਦੀ ਬੈਠਕ ‘ਚ ਨਾਇਬ ਸਿੰਘ ਸੈਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਉਹ ਰਾਜਪਾਲ ਕੋਲ ਗਏ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਪੂਰਨ ਬਹੁਮਤ ਹਾਸਲ ਕੀਤਾ ਹੈ। ਭਾਜਪਾ ਨੇ 90 ਵਿੱਚੋਂ 48 ਸੀਟਾਂ ਜਿੱਤੀਆਂ ਹਨ, ਜਦੋਂ ਕਿ ਬਹੁਮਤ ਲਈ 46 ਸੀਟਾਂ ਦੀ ਲੋੜ ਸੀ। ਜਦੋਂਕਿ ਕਾਂਗਰਸ ਨੂੰ ਸਿਰਫ਼ 37 ਸੀਟਾਂ ਹੀ ਮਿਲ ਸਕੀਆਂ। ਦੱਸਿਆ ਜਾ ਰਿਹਾ ਹੈ ਕਿ ਨਾਇਬ ਸਿੰਘ ਸੈਣੀ ਦੇ ਨਾਲ 10 ਕੈਬਨਿਟ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਇਹ ਵਿਧਾਇਕ ਬਣ ਸਕਦੇ ਹਨ ਮੰਤਰੀ
1.ਘਨਸ਼ਿਆਮ ਦਾਸ ਅਰੋੜਾ (ਖਤਰੀ)
2. ਅਨਿਲ ਵਿੱਜ (ਪੰਜਾਬੀ)
3.ਕ੍ਰਿਸ਼ਨਾ ਪਵਾਰ (ਦਲਿਤ)
4. ਕ੍ਰਿਸ਼ਨ ਕੁਮਾਰ ਬੇਦੀ (ਦਲਿਤ)
5.ਆਰਤੀ ਰਾਓ ਨਰਬੀਰ (ਅਹੀਰ)
6.ਰਣਬੀਰ ਸਿੰਘ ਗੰਗਵਾ (ਓ.ਬੀ.ਸੀ.)
7. ਵਿਪੁਲ ਗੋਇਲ (ਵਪਾਰੀ)
8. ਮੂਲਚੰਦ ਸ਼ਰਮਾ (ਬ੍ਰਾਹਮਣ)
9.ਮਹੀਪਾਲ ਢਾਂਡਾ (ਜਾਟ)
10.ਸੁਨੀਲ ਸਾਂਗਵਾਨ (ਜਾਟ)
ਨਾਇਬ ਸਿੰਘ ਸੈਣੀ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸਨ। ਉਹ 2019 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਸੈਣੀ ਅੰਬਾਲਾ ਦੇ ਨਰਾਇਣਗੜ੍ਹ ਤੋਂ ਆਉਂਦੇ ਹਨ। ਉਹ ਭਾਜਪਾ ਦੇ ਸੂਬਾ ਜਨਰਲ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਕੰਮ ਕਰ ਚੁੱਕੇ ਹਨ। ਸੈਣੀ 2014 ਵਿੱਚ ਨਰਾਇਣਗੜ੍ਹ ਤੋਂ ਵਿਧਾਇਕ ਬਣੇ ਅਤੇ ਫਿਰ 2016 ਵਿੱਚ ਹਰਿਆਣਾ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸੇਵਾ ਨਿਭਾਈ।
ਹਿੰਦੂਸਥਾਨ ਸਮਾਚਾਰ