New Delhi: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅੱਜ ਜਾਂਚ ਕਮਿਸ਼ਨ ਸਾਹਮਣੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਅਧਿਕਾਰਤ ਰਿਲੀਜ਼ ਜਾਰੀ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਟਰੂਡੋ ਦੇ ਇਸ ਲਾਪਰਵਾਹੀ ਵਾਲੇ ਵਤੀਰੇ ਕਾਰਨ ਭਾਰਤ-ਕੈਨੇਡਾ ਸਬੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਲਈ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਜ਼ਿੰਮੇਵਾਰ ਹਨ।
ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਹੈ, “ਅੱਜ ਅਸੀਂ ਜੋ ਕੁਝ ਸੁਣਿਆ ਹੈ, ਉਹ ਉਸ ਗੱਲ ਦੀ ਪੁਸ਼ਟੀ ਕਰਦਾ ਹੈ ਜੋ ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ। ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ਦੇ ਖਿਲਾਫ਼ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਲਈ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ। ਇਸ ਲਾਪਰਵਾਹੀ ਵਾਲੇ ਵਤੀਰੇ ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਜੋ ਨੁਕਸਾਨ ਪਹੁੰਚਾਇਆ ਹੈ, ਉਸਦੀ ਜ਼ਿੰਮੇਵਾਰ ਇਕੱਲੇ ਪ੍ਰਧਾਨ ਮੰਤਰੀ ਟਰੂਡੋ ਹੀ ਹੈ।’’
ਹਿੰਦੂਸਥਾਨ ਸਮਾਚਾਰ