India Canada Row: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਂਚ ਕਮਿਸ਼ਨ ਦੇ ਸਾਹਮਣੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਅੱਜ ਅਧਿਕਾਰਤ ਬਿਆਨ ਜਾਰੀ ਕੀਤਾ। ਕਿਹਾ ਗਿਆ ਹੈ ਕਿ ਟਰੂਡੋ ਦੇ ਇਸ ਲਾਪਰਵਾਹੀ ਵਾਲੇ ਵਤੀਰੇ ਕਾਰਨ ਭਾਰਤ-ਕੈਨੇਡਾ ਸਬੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਲਈ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਹੀ ਜ਼ਿੰਮੇਵਾਰ ਹਨ।
ਸਰਕਾਰੀ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅੱਜ ਜੋ ਅਸੀਂ ਸੁਣਿਆ ਹੈ, ਉਹ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਅਸੀਂ ਲਗਾਤਾਰ ਕੀ ਕਹਿ ਰਹੇ ਹਾਂ। ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਲਈ ਕੋਈ ਸਬੂਤ ਪੇਸ਼ ਨਹੀਂ ਕੀਤਾ। ਇਸ ਲਾਪਰਵਾਹੀ ਵਾਲੇ ਵਤੀਰੇ ਕਾਰਨ ਭਾਰਤ-ਕੈਨੇਡਾ ਸਬੰਧਾਂ ਨੂੰ ਹੋਏ ਨੁਕਸਾਨ ਦੀ ਜ਼ਿੰਮੇਵਾਰੀ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਦੀ ਹੈ।
Our response to media queries regarding PM of Canada’s deposition at the Commission of Inquiry: https://t.co/JI4qE3YK39 pic.twitter.com/1W8mel5DJe
— Randhir Jaiswal (@MEAIndia) October 16, 2024
ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਾਂਚ ਕਮਿਸ਼ਨ ਸਾਹਮਣੇ ਮੰਨਿਆ ਕਿ ਉਨ੍ਹਾਂ ਨੇ ਨਿੱਜਰ ਕਤਲ ਕੇਸ ਵਿੱਚ ਭਾਰਤ ਨੂੰ ਕੋਈ ਠੋਸ ਸਬੂਤ ਕੋਈ ਸਬੂਤ ਪੇਸ਼ ਨਹੀਂ ਕੀਤਾ।ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ ਖੁਫੀਆ ਜਾਣਕਾਰੀ ਭਾਰਤ ਨੂੰ ਸੌਂਪੀ ਸੀ। । ਜਿਸ ਤੋਂ ਬਾਅਦ ਟਰੂਡੋ ਆਪਣੇ ਹੀ ਬਿਆਨ ‘ਚ ਘਿਰਦੇ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਟਰੂਡੋ ਨੇ ਹਾਲ ਹੀ ਵਿੱਚ ਨਿੱਜਰ ਕਤਲ ਕੇਸ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਸੀ ਅਤੇ ਸਬੂਤ ਸੌਂਪਣ ਦਾ ਦਾਅਵਾ ਕੀਤਾ ਸੀ। ਭਾਰਤ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਹੁਣ ਟਰੂਡੋ ਨੇ ਭਾਰਤ ਸਰਕਾਰ ਦੇ ਬਿਆਨ ਨੂੰ ਮਨਜ਼ੂਰੀ ਦੇ ਦਿੱਤੀ ਹੈ।