Panchkula News: ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਹੋਰ ਵੱਡੇ ਨੇਤਾ ਮੌਜੂਦ ਸਨ।
Nayab Singh Saini takes oath as Haryana CM for the second consecutive time, in Panchkula pic.twitter.com/Tm9LXcbtjv
— ANI (@ANI) October 17, 2024
#WATCH | Prime Minister Narendra Modi reaches Dussehra Ground in Sector 5, Panchkula, for the swearing-in ceremony of Haryana CM-designate Nayab Singh Saini and the new Haryana government pic.twitter.com/pycGFJoZMY
— ANI (@ANI) October 17, 2024
ਇਹ ਸਹੁੰ ਚੁੱਕ ਸਮਾਗਮ ਪੰਚਕੂਲਾ ਵਿੱਚ ਕਰਵਾਇਆ ਗਿਆ ਹੈ। ਇਸ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਉਪ ਮੁੱਖ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਭਾਜਪਾ ਨੇ ਸੂਬੇ ਵਿੱਚ ਤੀਜੀ ਵਾਰ ਜਿੱਤ ਹਾਸਲ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਹਰਿਆਣਾ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪਾਰਟੀ ਨੇ ਲਗਾਤਾਰ ਤੀਜੀ ਵਾਰ ਸਰਕਾਰ ਬਣਾਈ ਹੈ।
ਦੱਸ ਦਈਏ ਕਿ ਕੇਂਦਰੀ ਅਬਜ਼ਰਵਰ ਅਮਿਤ ਸ਼ਾਹ ਅਤੇ ਮੋਹਨ ਯਾਦਵ ਦੀ ਮੌਜੂਦਗੀ ‘ਚ ਕੱਲ੍ਹ ਹੋਈ ਵਿਧਾਇਕ ਦਲ ਦੀ ਬੈਠਕ ‘ਚ ਨਾਇਬ ਸਿੰਘ ਸੈਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਉਹ ਰਾਜਪਾਲ ਕੋਲ ਗਏ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਪੂਰਨ ਬਹੁਮਤ ਹਾਸਲ ਕੀਤਾ ਹੈ। ਭਾਜਪਾ ਨੇ 90 ਵਿੱਚੋਂ 48 ਸੀਟਾਂ ਜਿੱਤੀਆਂ ਹਨ, ਜਦੋਂ ਕਿ ਬਹੁਮਤ ਲਈ 46 ਸੀਟਾਂ ਦੀ ਲੋੜ ਸੀ। ਜਦੋਂਕਿ ਕਾਂਗਰਸ ਨੂੰ ਸਿਰਫ਼ 37 ਸੀਟਾਂ ਹੀ ਮਿਲ ਸਕੀਆਂ। ਦੱਸਿਆ ਜਾ ਰਿਹਾ ਹੈ ਕਿ ਨਾਇਬ ਸਿੰਘ ਸੈਣੀ ਦੇ ਨਾਲ 10 ਕੈਬਨਿਟ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਮੁੱਖ ਮੰਤਰੀ ਨਾਇਬ ਸਿੰਘ ਸਮੇਤ 14 ਮੰਤਰੀਆਂ ਨੇ ਚੁੱਕੀ ਸਹੁੰ
ਨਾਇਬ ਸਿੰਘ ਸੈਣੀ
ਅਨਿਲ ਵਿੱਜ
ਕ੍ਰਿਸ਼ਨ ਲਾਲ ਪੰਵਾਰ
ਰਾਓ ਨਰਬੀਰ
ਮਹੀਪਾਲ ਢਾਂਡਾ
ਵਿਪੁਲ ਗੋਇਲ
ਅਰਵਿੰਦ ਸ਼ਰਮਾ
ਸ਼ਿਆਮ ਸਿੰਘ ਰਾਣਾ
ਰਣਵੀਰ ਗੰਗਵਾ
ਕ੍ਰਿਸ਼ਨ ਬੇਦੀ
ਸ਼ਰੂਤੀ ਚੌਧਰੀ
ਆਰਤੀ ਸਿੰਘ ਰਾਓ
ਰਾਜੇਸ਼ ਨਗਰ
ਗੌਰਵ ਗੌਤਮ
ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸਨ। ਉਹ 2019 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਸੈਣੀ ਅੰਬਾਲਾ ਦੇ ਨਰਾਇਣਗੜ੍ਹ ਤੋਂ ਆਉਂਦੇ ਹਨ। ਉਹ ਭਾਜਪਾ ਦੇ ਸੂਬਾ ਜਨਰਲ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਕੰਮ ਕਰ ਚੁੱਕੇ ਹਨ। ਸੈਣੀ 2014 ਵਿੱਚ ਨਰਾਇਣਗੜ੍ਹ ਤੋਂ ਵਿਧਾਇਕ ਬਣੇ ਅਤੇ ਫਿਰ 2016 ਵਿੱਚ ਹਰਿਆਣਾ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸੇਵਾ ਨਿਭਾਈ।