Chandigarh News: ਸੇਵਾਮੁਕਤ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ ਦੀ ਰਾਜ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ, ਚੋਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਨੋਟਿਸ ਜਾਰੀ ਕੀਤਾ ਹੈ।
ਹਾਈ ਕੋਰਟ ਇਨ੍ਹਾਂ ਸਾਰਿਆ ਨੂੰ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।
ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਐਚਸੀ ਅਰੋੜਾ ਨੇ ਮੰਗ ਕੀਤੀ ਹੈ ਕਿ ਰਾਜ ਕਮਲ ਚੌਧਰੀ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਪਟੀਸ਼ਨ ਵਿਚ ਦਲੀਲ ਦਿੱਤੀ ਗਈ ਸੀ ਕਿ ਚੌਧਰੀ ਹੁਣ ਸੇਵਾਮੁਕਤ ਆਈਏਐਸ ਅਧਿਕਾਰੀ ਹਨ ਅਤੇ ਰਾਜ ਚੋਣ ਕਮਿਸ਼ਨਰ ਦੇ ਅਹੁਦੇ ‘ਤੇ ਬਣੇ ਰਹਿਣ ਦੇ ਯੋਗ ਨਹੀਂ ਹਨ। ਐਕਟ 1994 ਦੀ ਧਾਰਾ 4 ਅਨੁਸਾਰ ਇਸ ਅਹੁਦੇ ‘ਤੇ ਸਿਰਫ਼ ਮੌਜੂਦਾ ਆਈਏਐਸ ਅਧਿਕਾਰੀ ਜਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਹੀ ਨਿਯੁਕਤ ਕੀਤੇ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ