Mumbai News: ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਆਖਰਕਾਰ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲ ਗਈ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਖਬਰ ਨੂੰ ਸ਼ੇਅਰ ਕਰਦੇ ਹੋਏ ਖੁਸ਼ੀ ਜ਼ਾਹਰ ਕੀਤੀ ਹੈ। ਅਦਾਕਾਰਾ ਨੇ ਲਿਖਿਆ- “ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਡੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਤੋਂ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਸ਼ੇਅਰ ਕਰਾਂਗੇ। ਮੈਂ ਤੁਹਾਡੇ ਧੀਰਜ ਅਤੇ ਸਹਿਯੋਗ ਲਈ ਸ਼ੁਕਰਗੁਜ਼ਾਰ ਹਾਂ।”
ਜਿਵੇਂ ਹੀ ਕੰਗਨਾ ਰਣੌਤ ਨੇ ਇਹ ਖਬਰ ਸ਼ੇਅਰ ਕੀਤੀ, ਪ੍ਰਸ਼ੰਸਕਾਂ ਨੇ ਖੁਸ਼ੀ ਦਾ ਇਜ਼ਹਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਆਪਣਾ ਉਤਸ਼ਾਹ ਸਾਂਝਾ ਕਰਨਾ ਸ਼ੁਰੂ ਕਰ ਦਿੱਤਾ।
We are glad to announce we have received the censor certificate for our movie Emergency, we will be announcing the release date soon. Thank you for your patience and support 🇮🇳
— Kangana Ranaut (@KanganaTeam) October 17, 2024
ਐਮਰਜੈਂਸੀ ਫਿਲਮ ਨੂੰ ਲੈ ਕੇ ਵਿਵਾਦ
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ 6 ਸਤੰਬਰ 2024 ਨੂੰ ਬਾਕਸ ਆਫਿਸ ‘ਤੇ ਰਿਲੀਜ਼ ਹੋਣੀ ਸੀ, ਪਰ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਨਹੀਂ ਕੀਤਾ ਅਤੇ ਫਿਲਮ ਨੂੰ ਸਰਟੀਫਿਕੇਟ ਨਹੀਂ ਮਿਲਿਆ, ਜਿਸ ਕਾਰਨ ਫਿਲਮ ਦੀ ਰਿਲੀਜ਼ ਨੂੰ ਰੋਕਣਾ ਪਿਆ। . ਬਾਅਦ ਵਿੱਚ ਨਿਰਮਾਤਾਵਾਂ ਨੇ ਅਦਾਲਤ ਤੱਕ ਪਹੁੰਚ ਕੀਤੀ, ਅਦਾਲਤ ਨੇ ਸੈਂਸਰ ਬੋਰਡ ਨੂੰ ਫਿਲਮ ਨੂੰ ਸਰਟੀਫਿਕੇਟ ਦੇਣ ਦਾ ਹੁਕਮ ਦਿੱਤਾ। ਜਿਸ ਤੋਂ ਬਾਅਦ CBFC ਨੇ ਨਿਰਮਾਤਾਵਾਂ ਨੂੰ ਕੁਝ ਕਟੌਤੀ ਕਰਨ ਦੀ ਸਲਾਹ ਦਿੱਤੀ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਜਲਦ ਹੀ ਇਸ ਦੀ ਮਿਤੀ ਅਨਾਉਂਸ ਕੀਤੀ ਜਾਏਗੀ।