Chandigarh News: ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਸਵੇਰ ਅਤੇ ਸ਼ਾਮ ਨੂੰ ਭਾਵੇਂ ਥੋੜੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵਧ ਜਾਵੇਗੀ। ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ ਦੋ ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗੀ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ ਦੇ ਏਕਿਉਆਈ. ਪੱਧਰ ਦੀ ਗੱਲ ਕਰੀਏ ਤਾਂ ਸਭ ਦੀ ਹਵਾ ਪ੍ਰਦੂਸ਼ਿਤ ਹੋਣ ਲੱਗੀ ਹੈ। ਅੰਮ੍ਰਿਤਸਰ ਦਾ ਏਕਿਉਆਈ. 169 ਤੱਕ ਪਹੁੰਚ ਗਿਆ ਹੈ। ਇਹ ਸਵੇਰੇ ਛੇ ਵਜੇ ਦਰਜ ਕੀਤਾ ਗਿਆ ਹੈ ਜਦੋਂ ਕਿ ਬਠਿੰਡਾ ਦਾ ਏਕਿਉਆਈ. 162, ਜਲੰਧਰ ਦਾ 107, ਖੰਨਾ ਦਾ 118, ਲੁਧਿਆਣਾ ਦਾ ਏਕਿਉਆਈ. 107, ਮੰਡੀ ਗੋਬਿੰਦਗੜ੍ਹ ਏਕਿਉਆਈ. 164, ਰੂਪਨਗਰ ਦਾ ਏਕਿਉਆਈ. 145 ਅਤੇ ਪਟਿਆਲਾ ਦਾ ਏਕਿਉਆਈ. 118 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਅੱਗੇ ਇਹ ਹੋਰ ਵੀ ਵੱਧ ਸਕਦਾ ਹੈ।
ਹਿੰਦੂਸਥਾਨ ਸਮਾਚਾਰ