Mumbai News: ਫਿਲਮ ਅਦਾਕਾਰ ਸਲਮਾਨ ਖਾਨ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮਿਲੇ ਇਸ ਧਮਕੀ ਭਰੇ ਸੰਦੇਸ਼ ‘ਚ ਕਿਹਾ ਗਿਆ ਹੈ ਕਿ 5 ਕਰੋੜ ਰੁਪਏ ਦਿਓ ਨਹੀਂ ਤਾਂ ਬਾਬਾ ਸਿੱਦੀਕੀ ਤੋਂ ਵੀ ਮਾੜੀ ਹਾਲਤ ਹੋਵੇਗੀ। ਮੁੰਬਈ ਪੁਲਸ ਨੇ ਇਸ ਵਟਸਐਪ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਮੁਤਾਬਕ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ। ਮੈਸੇਜ ਭੇਜਣ ਵਾਲੇ ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬਦਤਰ ਹੋ ਜਾਵੇਗੀ। ਮੈਸੇਜ ‘ਚ ਕਿਹਾ ਗਿਆ ਹੈ, ”ਇਸ ਨੂੰ ਹਲਕੇ ‘ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬਦਤਰ ਹੋਵੇਗੀ। ਇਸ ਧਮਕੀ ਭਰੇ ਸੰਦੇਸ਼ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ