Chandigarh News: ਸੰਯੁਕਤ ਕਿਸਾਨ ਮੋਰਚਾ ਜੋ ਕਿ ਕਿਸਾਨਾਂ ਦੀਆ ਹੱਕੀ ਮੰਗਾਂ ਅਤੇ ਫਸਲਾਂ ਦੇ ਜਾਇਜ ਮੁੱਲ ਤੋਂ ਇਲਾਵਾ ਝੋਨੇ ਦੀ ਫਸਲ ਦੀ ਤੁਰੰਤ ਖਰੀਦ ਲਈ ਸੰਘਰਸ਼ ਕਰ ਰਿਹਾ ਹੈ ਅਤੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਦਾ ਵੀ ਐਲਾਨ ਕੀਤਾ ਗਿਆ ਸੀ ਪਰ ਇਸ ਵਿਚਾਲੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀ ਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਮਸਲੇ ਸੁਲਝਾਉਣ ਲਈ ਕਿਸਾਨ ਆਗੂਆ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ।
ਇਸਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜ ਰਹੀ ਹੈ। ਮੀਟਿੰਗ ਤੋਂ ਬਾਅਦ ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਰਵਾਨਾ ਹੋਣਗੇ।
ਹਿੰਦੂਸਥਾਨ ਸਮਾਚਾਰ