Chandigarh News: ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਸ ਦਇਏ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਹੋਂ ਜਾ ਰਹੀਆਂ ਹਨ। ਜਿਸ ਦੇ ਨਤੀਜੇ 23 ਨਵੰਬਰ ਨੂੰ ਆਉਣਗੇ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਸੂਚੀ ਜਾਰੀ ਕੀਤੀ ਗਈ। ਜਿਸ ਮੁਤਾਬਕ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਰਹੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਢਿੱਲੋਂ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਹ ਸੀਟ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਸੀਟ ਤੋਂ ਲੋਕ ਸਭਾ ਲਈ ਹਾਲ ਹੀ ਵਿੱਚ ਚੁਣੇ ਜਾਣ ਕਾਰਨ ਖਾਲੀ ਹੋਈ ਸੀ।
The Aam Aadmi Party hereby announces candidates for Bye Elections in the state of Punjab! pic.twitter.com/EO0tFf49Mk
— AAP Punjab (@AAPPunjab) October 20, 2024
ਬਰਨਾਲਾ ਸੀਟ ਲਈ ਪਾਰਟੀ ਦੇ ਪੁਰਾਣੇ ਆਗੂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬਰਨਾਲਾ ਵਿਧਾਨ ਸਭਾ ਸੀਟ ‘ਆਪ’ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀ।
ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਦੇ ਪੁੱਤਰ ਈਸ਼ਾਨ ਚੱਬੇਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਡਾ: ਰਾਜਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀ। ਈਸ਼ਾਨ ਪੇਸ਼ੇ ਤੋਂ ਡਾਕਟਰ ਹੈ।
📢Announcement 📢
The Aam Aadmi Party hereby announces candidates for Bye- Elections in the state of Punjab 🔻 pic.twitter.com/zVwtDvIBho
— AAP Punjab (@AAPPunjab) October 20, 2024
‘ਆਪ’ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਰੰਧਾਵਾ ਪਾਰਟੀ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਇੰਚਾਰਜ ਹਨ ਅਤੇ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵੀ ਹਨ।