Chandigarh News: ਪੰਜਾਬ ਪੁਲਸ ਨੇ ਗੈਂਗਸਟਰ ਲੱਕੀ ਪਟਿਆਲਾ ਅਤੇ ਲਾਰੈਂਸ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਇਹ ਜਾਣਕਾਰੀ ਦਿੱਤੀ।
In a major breakthrough, @MogaPolice arrests an associate of foreign-based Lucky Patiyal connected to the Bambiha Gang, along with 3 illegal weapons; and 3 associates of Manpreet Singh @ Mani Bhinder linked to the Lawrence Bishnoi Gang along with recovery of 3 illegal weapons.… pic.twitter.com/s1dTd1exPX
— DGP Punjab Police (@DGPPunjabPolice) October 21, 2024
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇੱਕ ਵਪਾਰੀ ਤੋਂ ਜ਼ਬਰੀ ਵਸੂਲੀ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ। ਜਦਕਿ ਦੂਜੇ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਜੁੜੇ ਹੋਏ ਸਨ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਵਿਰੋਧੀ ਹਨ। ਪੁਲਿਸ ਹੁਣ ਉਨ੍ਹਾਂ ਬਾਰੇ ਸਾਰੀ ਪੜਤਾਲ ਕਰਨ ਵਿੱਚ ਜੁਟੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ