Thursday, May 23, 2024

Logo
Loading...
google-add

Firozpur Crime News: 6 ਸਾਲਾਂ ਦੀ ਮਾਸੂਮ ਨਾਲ ਜ਼ਬਰ-ਜਨਾਹ, ਹਾਲਤ ਗੰਭੀਰ, ਦੋਸ਼ੀ ਗ੍ਰਿਫ਼ਤਾਰ

Editor | 17:27 PM, Tue May 14, 2024

Punjab Crime News: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 6 ਸਾਲ ਦੀ ਨਾਬਾਲਗ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੀੜਤਾ ਦੇ ਪਰਿਵਾਰ ਵਾਲਿਆਂ ਮੁਤਾਬਕ, ਦੋਸ਼ੀ ਉਸ ਨੂੰ ਸ਼ਮਸ਼ਾਨਘਾਟ ਲੈ ਗਿਆ ਅਤੇ ਉੱਥ ਉਸ ਨੇ ਇਹ ਘਿਨਾਉਣੀ ਹਰਕਤ ਕੀਤੀ।


ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਦੇ ਪਿਤਾ ਨੇ ਦੱਸਿਆ, ਬੇਟੀ ਘਰ ਤੋਂ ਥੋੜ੍ਹੀ ਦੂਰ ਇੱਕ ਕਰਿਆਨੇ ਦੀ ਦੁਕਾਨ 'ਤੇ ਆਪਣੇ ਲਈ ਖਾਣਾ ਖ਼ਰੀਦਣ ਗਈ ਸੀ। ਜਿੱਥੇ ਮੁਲਜ਼ਮ ਜੈਸਮ ਪੁੱਤਰ ਭੋਲਾ ਵਾਸੀ ਤਲਵੰਡੀ ਨਿਪਲਾ, ਫਿਰੋਜ਼ਪੁਰ ਮੌਜੂਦ ਸੀ। ਜੋ ਉਸ ਦੀ ਧੀ ਨੂੰ ਵਰਗਲਾ ਕੇ ਆਪਣੇ ਨਾਲ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਲੈ ਗਿਆ, ਉੱਥੇ ਉਸ ਨੇ ਮਾਸੂਮ ਧੀ ਨਾਲ ਜ਼ਬਰ ਜਨਾਹ ਕੀਤਾ।


ਪੁਲਿਸ ਨੇ ਦਰਜ ਕੀਤਾ ਮਾਮਲਾ


ਉਨ੍ਹਾਂ ਅੱਗੇ ਦੱਸਿਆ ਕਿ ਰਾਤ ਕਰੀਬ 9 ਵਜੇ ਬੇਟੀ ਨੂੰ ਸ਼ਮਸ਼ਾਨਘਾਟ ਤੋਂ ਚੁੱਕ ਕੇ ਘਰ ਲਿਆਂਦਾ ਗਿਆ ਪਰ ਜਦੋਂ ਉਸ ਦੀ ਹਾਲਤ ਨਾਜ਼ੁਕ ਹੋ ਗਈ ਤਾਂ ਉਸ ਨੂੰ ਇਲਾਜ ਲਈ ਜ਼ੀਰਾ ਲਿਜਾਇਆ ਗਿਆ। ਥਾਣਾ ਮੱਖੂ ਦੇ ਏਐਸਆਈ ਬਲਵੰਤ ਸਿੰਘ ਨੇ ਦੱਸਿਆ, ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add