Sunday, April 14, 2024

Logo
Loading...
google-add

ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ

Editor | 17:40 PM, Wed Mar 27, 2024

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ “AAP” ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਦਿੱਲੀ ਵਿਖੇ ਭਾਜਪਾ ਹੈੱਡ ਕੁਆਰਟਰ 'ਚ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। 

ਜ਼ਿਕਰ ਕਰ ਦਈਏ ਕਿ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜ਼ਿਮਨੀ ਚੋਣ ਦੌਰਾਨ ‘ਆਪ’ ‘ਚ ਸ਼ਾਮਲ ਹੋਏ ਸਨ। ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ਮਗਰੋਂ ਮਗਰੋਂ ਹੋਈ ਜ਼ਿਮਨੀ ਚੋਣ ਦੌਰਾਨ ‘ਆਪ’ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ, ਜਿਸ ਵਿੱਚ ਰਿੰਕੂ ਜੇਤੂ ਰਹੇ ਸਨ। 

ਇਸਦੇ ਨਾਲ ਹੀ ਦੱਸਣਯੋਗ ਹੈ ਕੀ ਬੀਤੇ ਦਿਨ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਇਆ ਸੀ। ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬੀਤੇ ਦਿਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। 

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। 

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add