ਬ੍ਰੇਕਿੰਗ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਇਕੱਲੇ ਹੀ ਚੋਣ ਲੜੇਗੀ। ਸੁਨੀਲ ਜਾਖੜ ਨੇ ਕਿਹਾ, “ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਇਕ-ਇਕ ਦਾਣਾ ਪਿਛਲੇ 10 ਸਾਲਾਂ 'ਚ ਚੁੱਕਿਆ ਗਿਆ ਹੈ ਅਤੇ ਫ਼ਸਲ ਦਾ ਭੁਗਤਾਨ ਹਫ਼ਤੇ ਦੇ ਅੰਦਰ-ਅੰਦਰ ਕਿਸਾਨਾਂ ਦੇ ਖ਼ਾਤਿਆਂ 'ਚ ਪਹੁੰਚਿਆ ਹੈ।
ਇਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਖੁੱਲ੍ਹਿਆ ਹੈ, ਇਹ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੀ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮੁੱਖ ਰੱਖ ਕੇ ਹੀ ਭਾਰਤ ਅੱਗੇ ਤਰੱਕੀ ਕਰ ਸਕਦਾ ਹੈ। ਜਾਖੜ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਅਸੀਂ ਇਹ ਫ਼ੈਸਲਾ ਲਿਆ ਹੈ।
ਦੱਸਣਯੋਗ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ ਪਰ ਅੱਜ ਸੁਨੀਲ ਜਾਖੜ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ 'ਚ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਸਾਰੀਆਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇਇਕੱਲੇ ਹੀ ਚੋਣਾਂ ਲੜੇਗੀ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ
ਬ੍ਰੇਕਿੰਗ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ
ਕੇਜਰੀਵਾਲ ਦੇ CM ਅਹੁਦੇ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ BJP ਦਿੱਲੀ 'ਚ ਕਰ ਰਹੀ ਪ੍ਰਦਰਸ਼ਨ