Thursday, May 09, 2024

Logo
Loading...
google-add

ਪੰਜਾਬੀਆਂ ਨੂੰ ਮੁੜ ਮਹਿੰਗਾਈ ਦੀ ਮਾਰ!


Editor | 17:44 PM, Fri Nov 24, 2023

ਖੇਤੀ ਦੇ ਮਾਹਿਰ ਮੰਨੇ ਜਾਂਦੇ ਪੰਜਾਬੀਆਂ ਨੂੰ ਸਬਜ਼ੀਆਂ ਤੇ ਫਲਾਂ ਨੇ ਮੁੜ ਝਟਕਾ ਦਿੱਤਾ ਹੈ। ਰੋਸਈ ਵਿੱਚੋਂ ਹਰੀਆਂ ਸਬਜ਼ੀਆਂ ਮੁੜ ਗਾਇਬ ਹੋਣ ਲੱਗੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਬਾਹਰੀ ਰਾਜਾਂ ਤੋਂ ਸਬਜ਼ੀਆਂ ਨਾ ਆਉਣ ਕਰਕੇ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਬਜ਼ੀਆਂ ਤੇ ਫ਼ਲਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਪਿਆਜ਼ ਤੇ ਟਮਾਟਰ ਦੀਆਂ ਕੀਮਤਾਂ ਵੀ ਛੜੱਪੇ ਮਾਰ ਰਹੀਆਂ ਹਨ। 

ਇਸ ਮਹੀਨੇ ਦੇ ਸ਼ੁਰੂ ਵਿੱਚ 15-20 ਰੁਪਏ ਕਿੱਲੋ ਮਿਲਣ ਵਾਲਾ ਟਮਾਟਰ ਹੁਣ 65-70 ਰੁਪਏ ਪ੍ਰਤੀ ਕਿੱਲੋ ਮਿਲ ਰਿਹਾ ਹੈ। ਇਸੇ ਤਰ੍ਹਾਂ ਪਿਆਜ਼ ਦੀ ਕੀਮਤ ਵੀ 25-30 ਰੁਪਏ ਪ੍ਰਤੀ ਕਿਲੋ ਤੋਂ ਵੱਧ ਕੇ 70-75 ਰੁਪਏ ਕਿਲੋ ਹੋ ਗਈ ਹੈ। ਹੋਰ ਸਬਜ਼ੀਆਂ ਦੇ ਭਾਅ ਵੀ ਵੱਧ ਕੇ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਘੀਆ ਤੇ ਲੌਕੀ 30-40 ਰੁਪਏ ਕਿਲੋ, ਸ਼ਿਮਲਾ ਮਿਰਚ 80 ਰੁਪਏ ਕਿਲੋ, ਗਾਜਰ 40 ਰੁਪਏ ਕਿਲੋ ਅਤੇ ਕਰੇਲਾ 60 ਰੁਪਏ ਕਿਲੋ ਵਿੱਕ ਰਿਹਾ ਹੈ।

  • Trending Tag

  • No Trending Add This News
google-add
google-add
google-add

ਅੰਤਰਰਾਸ਼ਟਰੀ ਵਪਾਰ

google-add
google-add
google-add

ਵਪਾਰ ਦਰਮਿਆਨੀ ਖ਼ਬਰਾਂ

google-add
google-add