Wednesday, May 08, 2024

Logo
Loading...
google-add

BREAKING : ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ

Editor | 16:47 PM, Tue Nov 28, 2023

ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਚੰਡੀਗੜ੍ਹ ‘ਚ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਰਾਜਪਾਲ ਨਾਲ ਮੀਟਿੰਗ ਹੋਈ ਅਤੇ ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌੰਪੀਆ। ਮੀਟਿੰਗ ਮਗਰੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਹੋਈ ਸੀ। 


ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।


ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਇਆਂ ਸਰਹੱਦ 'ਤੇ ਪੁਲਿਸ ਬਲ ਦੇ ਨਾਲ ਫ਼ੌਜੀ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਸੀ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਸੀ।


ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ-ਮਜ਼ਦੂਰ ਮਹਾਪੜਾਅ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆ ਨੇ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ ਕੁਝ ਪ੍ਰਮੁੱਖ ਜਥੇਬੰਦੀਆਂ ਹਰਿਆਣਾ ਕਿਸਾਨ ਮੰਚ, ਬੀਕੇਯੂ ਟਿਕੈਤ, ਜੈ ਕਿਸਾਨ ਅੰਦੋਲਨ, ਆਲ ਇੰਡੀਆ ਕਿਸਾਨ ਸਭਾ, ਗੰਨਾ ਕਿਸਾਨ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਸੰਘਰਸ਼ ਸਮਿਤੀ, ਅਖਿਲ ਭਾਰਤੀ ਕਿਸਾਨ ਮਹਾਂਸਭਾ, ਰਾਸ਼ਟਰੀ ਕਿਸਾਨ ਮਜ਼ਦੂਰ ਸੰਘ, ਭਾਰਤੀ ਕਿਸਾਨ ਪੰਚਾਇਤ, ਭਾਰਤੀ ਕਿਸਾਨ ਯੂਨੀਅਨ ਆਦਿ ਸ਼ਾਮਲ ਸਨ।


ਆਓ ਹੁਣ ਨਜ਼ਰ ਪਾਉਂਦੇ ਹਾਂ ਕੇਂਦਰ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ 


  1. ਸਾਰੀਆਂ ਫਸਲਾਂ 'ਤੇ MSP ਦਿਓ
  2. ਫਸਲ ਖਰੀਦ ਗਾਰੰਟੀ ਕਾਨੂੰਨ
  3. ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰੋ
  4. ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ
  5. ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਤੇ ਸਜ਼ਾ ਦਿਓ
  6. ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕਰੋ
  7. ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ
  8. 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ
  9. ਨਿਊਜ਼ਕਲਿੱਕ ਖਿਲਾਫ ਦਰਜ ਕੀਤੀ FIR ਰੱਦ ਕਰੋ
  10. ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ
  11. ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ
  12. ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ


ਪੰਜਾਬ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ


  1. ਹੜ੍ਹਾਂ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ
  2. ਝੋਨੇ ਦਾ ਬਦਲ ਦੇਵੇ ਸਰਕਾਰ
  3. ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ MSP ਤੇ ਖਰੀਦ ਦੀ ਗਾਰੰਟੀ ਦਿਓ
  4. ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ
  5. ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ
  6. ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ
  7. ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰੋ ਤੇ ਮਾਲਕੀ ਹੱਕ ਦਿਓ
  8. ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ
  9. ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਰੱਦ ਹੋਣ
  10. ਜ਼ਮੀਨਾਂ 'ਤੇ ਕੀਤੀਆਂ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ
  11. ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ


  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add