Wednesday, May 08, 2024

Logo
Loading...
google-add

ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ

Editor | 11:40 AM, Sat Nov 25, 2023

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੌਰਾਨ ਉਹਨਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੀ ਹੈ ਮਾਮਲਾ? 

ਡੀਆਰਆਈ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ੀ ਕਰੰਸੀ ਦੁਬਈ ਭੇਜੇ ਜਾਣ ਦੀ ਸੂਚਨਾ ਮਿਲੀ ਸੀ। ਉਹਨਾਂ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਇਹ ਪੈਸਾ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ਰਾਹੀਂ ਬਾਹਰ ਭੇਜਿਆ ਜਾ ਰਿਹਾ ਸੀ। ਇਸ ‘ਤੇ ਡੀਆਰਆਈ ਨੇ ਤੁਰੰਤ ਹਰਕਤ ‘ਚ ਆ ਕੇ ਜੈਪੁਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਛਾਪੇਮਾਰੀ ਕੀਤੀ। ਜਿਸਦੇ ਚੱਲਦੇ ਤਿੰਨ ਮੁਲਜ਼ਮਾਂ ਨੂੰ ਤਿੰਨ ਬਰੀਫਕੇਸਾਂ ਸਮੇਤ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਡੀਆਰਆਈ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ੀ ਕਰੰਸੀ ਨੂੰ ਬ੍ਰੀਫਕੇਸ ਵਿੱਚ ਇੱਕ ਵੱਖਰੀ ਪਰਤ ਵਿੱਚ ਛੁਪਾ ਕੇ ਦੁਬਈ ਲੈ ਜਾ ਰਹੇ ਸਨ। ਜਦੋਂ ਬ੍ਰੀਫਕੇਸ ਖੋਲ੍ਹਿਆ ਗਿਆ ਤਾਂ ਉਸ ਵਿੱਚ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਮਿਲੀ।

  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add