PSEB ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਦੱਸ ਦਇਏ ਕਿ ਇਹ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿੱਚ ਲਈਆਂ ਜਾਣਗੀਆਂ। ਪ੍ਰੀਖਿਆ ਵਿੱਚ 6 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਚੱਲੇਗੀ। ਪ੍ਰੀਖਿਆ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ, ਜਦਕਿ ਪੇਪਰ ਪੜ੍ਹਨ ਲਈ ਵਿਦਿਆਰਥੀਆਂ ਨੂੰ ਵੱਖਰੇ ਤੌਰ 'ਤੇ 15 ਮਿੰਟ ਦਿੱਤੇ ਜਾਣਗੇ। ਬੋਰਡ ਮੈਨੇਜਮੈਂਟ ਨੇ ਇਸ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
ਪ੍ਰੀਖਿਆ ਕੇਂਦਰਾਂ 'ਤੇ CCTV ਕੈਮਰਿਆਂ ਸਮੇਤ ਪੂਰੇ ਪ੍ਰਬੰਧ ਕੀਤੇ ਗਏ ਹਨ। ਕੋਈ ਵੀ ਪ੍ਰੀਖਿਆ ਕੇਂਦਰ ਦੇ ਅੰਦਰ ਮੋਬਾਈਲ ਜਾਂ ਇਲੈਕਟ੍ਰਾਨਿਕ ਯੰਤਰ ਲੈ ਕੇ ਨਹੀਂ ਜਾ ਸਕੇਗਾ। ਪ੍ਰੀਖਿਆ ਕੇਂਦਰ 'ਤੇ ਸਖ਼ਤ ਸੁਰੱਖਿਆ ਗਾਰਡ ਹੋਣਗੇ। ਇਸ ਦੌਰਾਨ 10ਵੀਂ ਜਮਾਤ ਦਾ ਪੰਜਾਬੀ ਏ- ਸੱਭਿਆਚਾਰ ਅਤੇ ਪੰਜਾਬ ਦਾ ਇਤਿਹਾਸ ਅਤੇ 12ਵੀਂ ਜਮਾਤ ਦਾ ਗ੍ਰਹਿ ਵਿਗਿਆਨ ਦਾ ਪੇਪਰ ਹੋਵੇਗਾ। ਬੋਰਡ ਅਤੇ ਵਿਭਾਗ ਦੀਆਂ ਟੀਮਾਂ ਪ੍ਰੀਖਿਆ ਕੇਂਦਰਾਂ ਦੀ ਜਾਂਚ ਕਰਨਗੀਆਂ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ