PSEB ਨੇ ਪੰਜਾਬ ਦੇ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਰਜਿਸਟ੍ਰੇਸ਼ਨ ਨੂੰ ਲੈ ਕੇ ਸਖ਼ਤ ਰੁੱਖ ਅਪਣਾਇਆ ਹੈ। PSEB ਨੇ ਉਨ੍ਹਾਂ ਸਾਰੇ ਸਕੂਲਾਂ 'ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ 'ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਉਕਤ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ, “ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸਿੱਖਿਆ ਬੋਰਡ ਵੱਲੋਂ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਅਕੈਡਮੀ ਜਾਂ ਕੋਈ ਸਕੂਲ ਵਿਦਿਆਰਥੀਆਂ ਦੇ ਨਿਰਧਾਰਿਤ ਸਮੇਂ ਤੋਂ ਬਾਅਦ ਜਾਅਲੀ ਰਜਿਸਟ੍ਰੇਸ਼ਨ ਦਸਤਾਵੇਜ਼ ਤਿਆਰ ਨਾ ਕਰ ਸਕੇ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ