Thursday, May 09, 2024

Logo
Loading...
google-add

ਸ਼ਾਹਰੁਖ ਖਾਨ ਦੀ 'ਡੰਕੀ' ਦਾ ਪੰਜਾਬ ਨਾਲ ਕਨੈਕਸ਼ਨ!

Editor | 17:19 PM, Wed Dec 20, 2023

ਸ਼ਾਹਰੁਖ ਖਾਨ ਲਈ ਸਾਲ 2023 ਬੇਹਤਰੀਨ ਰਿਹਾ ਹੈ। ਇਸ ਸਾਲ ਕਿੰਗ ਖਾਨ ਦੀਆਂ ਹੁਣ ਤੱਕ ਦੋ ਫਿਲਮਾਂ 'ਪਠਾਨ' ਤੇ 'ਜਵਾਨ' ਰਿਲੀਜ਼ ਹੋਈਆਂ ਸੀ। ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਜ਼ਬਰਦਸਤ ਧਮਾਕਾ ਕੀਤਾ ਅਤੇ ਨਵੇਂ ਰਿਕਾਰਡ ਬਣਾਏ। ਹੁਣ ਸ਼ਾਹਰੁਖ ਇਸ ਸਾਲ ਆਪਣੀ ਤੀਜੀ ਫਿਲਮ 'ਡੰਕੀ' ਨਾਲ ਕਾਮਯਾਬੀ ਦੀ ਹੈਟਰਿਕ ਮਾਰਨ ਜਾ ਰਹੇ ਹਨ।

ਡੰਕੀ 21 ਦਸੰਬਰ ਨੂੰ ਰਿਲੀਜ਼ ਲਈ ਤਿਆਰ ਹੈ। ਇਸ ਫਿਲਮ ਨੂੰ ਬਾਲੀਵੁੱਡ ਦੇ ਪ੍ਰਸਿੱਧ ਡਾਇਰੈਕਟਰ ਰਾਜਕੁਮਾਰ ਹਿਰਾਨੀ ਨੇ ਡਾਇਰੈਕਟ ਕੀਤਾ ਹੈ। ਹੁਣ ਡੰਕੀ ਨੂੰ ਲੈਕੇ ਹਿਰਾਨੀ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਫਿਲਮ ਦਾ ਪੰਜਾਬ ਨਾਲ ਡੂੰਘਾ ਕਨੈਕਸ਼ਨ ਹੈ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਹਿਰਾਨੀ ਤੇ ਸ਼ਾਹਰੁਖ ਖਾਨ ਇਸ ਚੀਜ਼ ਨੂੰ ਐਕਸਪਲੇਨ ਕਰਦੇ ਨਜ਼ਰ ਆ ਰਹੇ ਹਨ ਕਿ ਆਖਰ ਡੰਕੀ ਪੰਜਾਬ ਨਾਲ ਕਿਵੇਂ ਜੁੜੀ ਹੋਈ ਹੈ। ਰਾਜਕੁਮਾਰ ਹਿਰਾਨੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਵਿਦੇਸ਼ ਜਾਣ ਦਾ ਬੜਾ ਕਰੇਜ਼ ਹੈ। ਉਹ ਬਾਹਰ ਜਾਣ ਲਈ ਸਾਰੀਆਂ ਹੱਦਾਂ ਵੀ ਪਾਰ ਕਰਨ ਲਈ ਤਿਆਰ ਹੋ ਜਾਂਦੇ ਹਨ।

ਕਾਬਿਲੇਗ਼ੌਰ ਹੈ ਕਿ 'ਡੰਕੀ' 21 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਡੰਕੀ ਦੀ ਰਿਲੀਜ਼ ਤੋਂ ਪਹਿਲਾਂ ਫਿਲਮ ਦੀ ਸਟਾਰ ਕਾਸਟ ਰੱਜ ਕੇ ਫਿਲਮ ਦਾ ਪ੍ਰਮੋਸ਼ਨ ਕਰ ਰਹੀ ਹੈ। ਸ਼ਾਹਰੁਖ ਖਾਨ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਫਿਲਮ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਫਿਲਮ ਦੀ ਐਡਵਾਂਸ ਬੁਕਿੰਗ ਵੀ ਧੜੱਲੇ ਨਾਲ ਚੱਲ ਰਹੀ ਹੈ। ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦੀਆਂ ਲੱਖਾਂ ਟਿਕਟਾਂ ਵਿਕ ਚੁੱਕੀਆਂ ਹਨ। 


  • Trending Tag

  • No Trending Add This News
google-add
google-add
google-add

ਟੈਲੀਵਿਜ਼ਨ

ਵੈਬ ਸੀਰੀਜ਼

ਫਿਲਮ ਟ੍ਰੇਲਰ

google-add

ਲਾਈਫ ਸਟਾਇਲ