"‘Salaar’ ਦਾ ਸ਼ਾਨਦਾਰ ਪ੍ਰਦਰਸ਼ਨ ਟੀਮ ਲਈ ਨਾ-ਭੁੱਲਣਯੋਗ ਇਨਾਮ ਹੈ" : ਪ੍ਰਭਾਸ
Rakul Preet Singh ਅਤੇ Jackky Bhagnani ਵਿਆਹ ਦੇ ਬੰਧਨ 'ਚ ਬੱਝਣਗੇ
ਪਿਛਲੇ ਮਹੀਨੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਵਿਆਹ ਕਰਵਾਇਆ ਸੀ।ਉੱਥੇ ਹੀ ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਦੇ ਮਸ਼ਹੂਰ ਜੋੜੇ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ। ਜੋ ਜਲਦੀ ਹੀ ਸੱਤ ਫੇਰੇ ਲੈਣ ਜਾ ਰਹੇ ਹਨ। ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਅਦਾਕਾਰ ਅਤੇ ਨਿਰਮਾਤਾ ਜੈਕੀ ਭਗਨਾਨੀ ਦੀ। ਨਵੇਂ ਸਾਲ ਦੇ ਮੌਕੇ 'ਤੇ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਮਿਲੀ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਅਗਲੇ ਮਹੀਨੇ ਯਾਨੀ 22 ਫਰਵਰੀ 2024 ਨੂੰ ਵਿਆਹ ਕਰਨ ਜਾ ਰਹੇ ਹਨ। ਹਾਲਾਂਕਿ, ਜੋੜੇ ਦੁਆਰਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
Trending Tag