Monday, May 20, 2024

Logo
Loading...
google-add

ਸੂਫੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

Editor | 17:18 PM, Wed Nov 22, 2023

ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ  ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ। ਇਸਦੇ ਚੱਲਦੇ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਬੀਤੀ ਰਾਤ ਮਾਤਾ ਮਨਜੀਤ ਕੌਰ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਨਵਰ ਗਰੇਵਾਲ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵਿੱਚ ਚੱਲ ਰਹੇ ਆਪਣੇ ਪ੍ਰੋਗਰਾਮਾਂ ਦੇ ਵਿੱਚ ਸਨ, ਪਰ ਜਦੋਂ ਉਹਨਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਕਨਵਰ ਗਰੇਵਾਲ ਮੁੜ ਪੰਜਾਬ ਵਾਪਸ ਆਉਣ ਲਈ ਰਵਾਨਾ ਹੋ ਚੁੱਕੇ ਹਨ ਅਤੇ ਕੱਲ ਮਾਤਾ ਮਨਜੀਤ ਕੌਰ ਦਾ ਸੰਸਕਾਰ ਕੀਤਾ ਜਾ ਸਕਦਾ ਹੈ।


  • Trending Tag

  • No Trending Add This News
google-add
google-add
google-add

ਫਿਲਮਾਂ

ਟੈਲੀਵਿਜ਼ਨ

ਫਿਲਮ ਟ੍ਰੇਲਰ

google-add

ਲਾਈਫ ਸਟਾਇਲ