Thursday, May 09, 2024

Logo
Loading...
google-add

ਇੰਟਰਵਿਊ ਅਤੇ ਚਰਚਾ ਦਰਮਿਆਨੀਆਂ ਖ਼ਬਰਾਂ

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਲਗਾਈ ਪਾਬੰਦੀ

Editor | 17:00 PM, Thu Sep 21, 2023

ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਆਪਸੀ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਇਸੇ ਦੇ ਚਲਦੇ ਹੁਣ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ, 2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਤੁਹਾਨੂੰ ਦੱਸ ਦਈਏ ਕਿ ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਹਾਲਾਂਕਿ ਉਹਨਾਂ ਨੇ ਇਸ ਗੱਲ ਬਾਰੇ ਵਿਸਤਾਰ ਨਾਲ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨੋਟਿਸ ਵਿਚ ਜਾਰੀ ਗੱਲ ਸਾਫ ਤੌਰ 'ਤੇ ਕਹੀ ਗਈ ਹੈ। ਕੋਰੋਨਾ ਕਾਲ ਦੇ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਜਾਣਕਾਰੀ ਬੁੱਧਵਾਰ ਦੇਰ ਰਾਤ ਸਾਹਮਣੇ ਆਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਸੀ ਕਿ ਕੈਨੇਡਾ ਜਾਣ ਵਾਲੇ ਲੋਕ ਸਾਵਧਾਨੀ ਵਰਤਣ। ਅਜਿਹੇ ਕਿਸੇ ਇਲਾਕੇ ਵਿਚ ਨਾ ਜਾਣ ਜਿੱਥੇ ਭਾਰਤ ਵਿਰੋਧੀ ਘਟਨਾ ਵਾਪਰੀ ਹੈ ਜਾਂ ਫਿਰ ਅਜਿਹਾ ਕੁਝ ਹੋਣ ਦਾ ਖਦਸ਼ਾ ਹੈ। ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਭਾਰਤ ਅਤੇ ਕਨੇਡਾ ਵਿਚਕਾਰ ਇਹ ਮਤਭੇਦ ਚਲਣਗੇ

  • Trending Tag

  • No Trending Add This News
google-add
google-add
google-add
google-add
google-add
google-add