Thursday, May 09, 2024

Logo
Loading...
google-add

ਕਪੂਰਥਲਾ ‘ਚ ਟਿੱਪਰ ਨੇ ਔਰਤ ਨੂੰ ਕੁਚਲਿਆ, ਮੌਕੇ ‘ਤੇ ਹੀ ਹੋਈ ਮੌਤ

Editor | 11:08 AM, Thu Dec 14, 2023

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਤੋਂ ਰੂਹ ਕੰਬਾਊ ਕੰਬਾਊ ਮਾਮਲਾ ਸਾਹਮਣੇ ਆਇਆ ਹੈ. ਇੱਥੇ ਸੜਕ ‘ਤੇ ਪੈਦਲ ਜਾ ਰਹੀ ਇਕ ਔਰਤ ਦੀ ਟਿੱਪਰ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਇਹ ਪੂਰੀ ਘਟਨਾ ਉੱਥੇ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ. ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਮ੍ਰਿਤਕ ਔਰਤ ਮਨਜੀਤ ਕੌਰ ਦੇ ਪਤੀ ਸੁੱਚਾ ਸਿੰਘ ਵਾਸੀ ਪਿੰਡ ਡਡਵਿੰਡੀ ਨੇ ਦੱਸਿਆ ਕਿ ਉਸ ਦੀ ਪਤਨੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਗਈ ਸੀ। ਜਦੋਂ ਉਹ ਸੜਕ ਪਾਰ ਕਰਨ ਲੱਗੀ ਤਾਂ ਉਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ।  ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।

  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਨੌਜਵਾਨ

google-add
google-add