Thursday, May 09, 2024

Logo
Loading...
google-add

BREAKING : ਖੰਨਾ ‘ਚ ਡੀਜ਼ਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

Editor | 14:59 PM, Wed Jan 03, 2024

ਖੰਨਾ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ 'ਤੇ ਤੇਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ ਹੈ। ਹਾਦਸੇ ਮਗਰੋਂ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ. ਵੀਡੀਓ ‘ਚ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ.


ਹਾਦਸੇ ਦੀ ਸੂਚਨਾ ਮਿਲਦੇ ਹੀ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।  ਇਸ ਭਿਆਨਕ ਹਾਦਸੇ ਦੀ ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ। ਉੱਥੇ ਹੀ ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਸਤਿਥੀ ਦਾ ਜਾਇਜਾ ਲਿਆ ਗਿਆ. ਉਹਨਾਂ ਕਿਹਾ ਕਿ ਹੁਣ ਸਤਿਥੀ ਕਾਬੂ ਹੇਠ ਹੈ. 


 





  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਨੌਜਵਾਨ

google-add
google-add