Monday, May 20, 2024

Logo
Loading...
google-add

ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ "ਪੰਜਾਬ ਬਣਿਆ ਪਹਿਲਾ ਸੂਬਾ"

Editor | 17:40 PM, Thu Aug 31, 2023

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਰਜੋਤ ਬੈਂਸ ਨੇ ਅਹਿਮ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਸਦੇ ਨਾਲ ਹੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਉਨ੍ਹਾਂ ਦੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਬਜਟ ਦੇ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ 'ਤੇ "ਕੈਂਪਸ ਮੈਨੇਜਰਾਂ" ਦੀ ਭਰਤੀ ਲਈ ਵੀ ਫੰਡ ਸ਼ਾਮਲ ਕੀਤੀ ਗਈ ਸੀ। ਇਸ ਬਾਰੇ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਸ ਸਾਲ ਦੇ ਸ਼ੁਰੂਆਤ 'ਚ ਪੰਜਾਬ ਦੇ ਬਜਟ ਨੂੰ ਪੇਸ਼ ਕਰਦੇ ਹੋਏ ਆਪਣੇ ਭਾਸ਼ਣ ਵਿੱਚ ਕੀਤਾ ਗਿਆ ਸੀ।

  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਨੌਜਵਾਨ

google-add
google-add