Monday, May 20, 2024

Logo
Loading...
google-add

ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਕਿਸਾਨਾਂ 'ਤੇ ਕੀਤੀ ਤੋਹਫ਼ਿਆਂ ਦੀ ਵਰਖਾ

Editor | 17:44 PM, Wed Sep 20, 2023

ਕੇਂਦਰ ਸਰਕਾਰ ਸਮੇ- ਸਮੇ ਸਿਰ ਕਿਸਾਨਾਂ ਦੇ ਲਈ ਨਵੀਆਂ ਯੋਜਨਾਵਾਂ ਲੈ ਕੇ ਆਉਂਦੀ ਰਹਿੰਦੀ ਹੈ। ਜਿਸ ਨਾਲ ਕਿਸਾਨਾਂ ਨੂੰ ਕੁਜ ਰਾਹਤ ਮਿਲਦੀ ਹੈ। ਇਸੇ ਹੀ ਕੜੀ ‘ਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਮੌਕੇ ਇਸ ਹਫ਼ਤੇ ਕਿਸਾਨਾਂ ਲਈ ਤੋਹਫ਼ਿਆਂ ਦੀ ਵਰਖਾ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਲਈ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕੁਝ ਪੁਰਾਣੀਆਂ ਪਹਿਲਕਦਮੀਆਂ ਨੂੰ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀਆਂ ਇਹ ਪਹਿਲਕਦਮੀਆਂ ਦੇਸ਼ ਭਰ ਦੇ ਕਿਸਾਨਾਂ ਲਈ ਕਾਫੀ ਸਹਾਈ ਸਿੱਧ ਹੋਣਗੀਆਂ।

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਗਣੇਸ਼ ਚਤੁਰਥੀ ਦੇ ਮੌਕੇ 'ਤੇ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਦੋ ਨਵੇਂ ਪੋਰਟਲ ਲਾਂਚ ਕੀਤੇ ਹਨ । ਇਹਨਾਂ ਵਿੱਚੋਂ ਇੱਕ ਕਿਸਾਨ ਲੋਨ ਪੋਰਟਲ ਹੈ। ਸਰਕਾਰ ਨੇ ਕਿਸਾਨਾਂ ਨੂੰ ਰਿਆਇਤੀ ਕਰਜ਼ੇ ਭਾਵ ਘੱਟ ਵਿਆਜ 'ਤੇ ਕਰਜ਼ੇ ਦੇਣ ਲਈ ਇਹ ਪੋਰਟਲ ਸ਼ੁਰੂ ਕੀਤਾ ਹੈ। ਇਸ ਪੋਰਟਲ ਦਾ ਮਕਸਦ ਉਨ੍ਹਾਂ ਕਿਸਾਨਾਂ ਨੂੰ ਵੀ ਵਿੱਤੀ ਸਹਾਇਤਾ ਦੀ ਪਹੁੰਚ ਵਿੱਚ ਲਿਆਉਣਾ ਹੈ ਜਿਨ੍ਹਾਂ ਕੋਲ ਕਿਸਾਨ ਕ੍ਰੈਡਿਟ ਕਾਰਡ ਨਹੀਂ ਹੈ। ਇਸ ਦੇ ਲਈ ਕਿਸਾਨ ਆਧਾਰ ਨੰਬਰ ਦੀ ਮਦਦ ਨਾਲ ਆਪਣੇ ਆਪ ਨੂੰ ਰਜਿਸਟਰ ਕਰ ਸਕਣਗੇ। ਇਸ ਵਿੱਚ ਪਹਿਲਾਂ ਕਿਸਾਨਾਂ ਨੂੰ ਸਸਤੇ ਵਿਆਜ 'ਤੇ ਕਰਜ਼ਾ ਮਿਲੇਗਾ ਅਤੇ ਬਾਅਦ ਵਿੱਚ ਸਮੇਂ ਸਿਰ ਭੁਗਤਾਨ ਕਰਨ 'ਤੇ ਉਨ੍ਹਾਂ ਨੂੰ ਹੋਰ ਸਬਸਿਡੀ ਮਿਲੇਗੀ। ਇਹ ਪੋਰਟਲ ਕਿਸਾਨਾਂ ਨਾਲ ਸਬੰਧਤ ਡੇਟਾ ਨੂੰ ਵਿਸਥਾਰ ਵਿੱਚ ਵੇਖਣ ਲਈ ਇੱਕ ਪਲੇਟਫਾਰਮ ਹੋਵੇਗਾ, ਜਿੱਥੇ ਕਰਜ਼ੇ ਦੀ ਵੰਡ, ਵਿਆਜ ਵਿੱਚ ਛੋਟ ਦੇ ਦਾਅਵੇ, ਸਕੀਮਾਂ ਦੀ ਵਰਤੋਂ, ਬੈਂਕਾਂ ਨਾਲ ਏਕੀਕਰਨ ਵਰਗੇ ਕੰਮ ਪੂਰੇ ਕੀਤੇ ਜਾਣਗੇ।


ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 3 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਉਣ ਲਈ ਕੇਸੀਸੀ ਪਹਿਲਕਦਮੀਆਂ ਦੀ ਮੁੜ ਸ਼ੁਰੂਆਤ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਪਹਿਲਕਦਮੀਆਂ ਨੂੰ ਮੁੜ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨ ਕ੍ਰੈਡਿਟ ਕਾਰਡ ਲੋਨ 'ਤੇ ਲਗਭਗ 20 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ।ਕਿਸਾਨ ਕ੍ਰੈਡਿਟ ਕਾਰਡ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਘਰ-ਘਰ ਕੇਵਾਈਸੀ ਦੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਸਰਕਾਰ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਨਾਲ ਜੋੜਨ ਦੀ ਮੁਹਿੰਮ ਚਲਾਏਗੀ। ਇਸ ਤਹਿਤ ਉਨ੍ਹਾਂ ਕਿਸਾਨਾਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਗਿਆ ਹੈ ਜੋ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਹਨ ਅਤੇ ਹਰ ਸਾਲ ਸਰਕਾਰ ਤੋਂ 6-6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੇ ਹਨ।

ਜਿਵੇ ਕਿ ਅਸੀਂ ਸਾਰੇ ਜਾਣਦੇ ਹਾਂ ਭਾਰਤ ਵਿੱਚ ਖੇਤੀ ਮੌਸਮ ਉੱਤੇ ਨਿਰਭਰ ਕਰਦੀ ਹੈ। ਜਿਸ ਦੇ ਚੱਲਦਿਆਂ ਇਸ ਮਾਮਲੇ ਵਿੱਚ ਵੀ ਕਿਸਾਨਾਂ ਨੂੰ ਸਰਕਾਰ ਤੋਂ ਮਦਦ ਮਿਲੇਗੀ। ਕਿਸਾਨ ਲੋਨ ਪੋਰਟਲ ਦੇ ਨਾਲ, ਸਰਕਾਰ ਨੇ WINDS ਪੋਰਟਲ ਵੀ ਲਾਂਚ ਕੀਤਾ ਹੈ। ਇਸ ਪੋਰਟਲ ਦਾ ਪੂਰਾ ਨਾਮ ਮੌਸਮ ਸੂਚਨਾ ਨੈੱਟਵਰਕ ਡਾਟਾ ਸਿਸਟਮ ਹੈ ਅਤੇ ਇਸ ਦਾ ਕੰਮ ਦੇਸ਼ ਭਰ ਦੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਮਹੱਤਵਪੂਰਨ ਮੌਸਮ ਸੰਬੰਧੀ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਦੀ ਰਸਮੀ ਸ਼ੁਰੂਆਤ ਜੁਲਾਈ ਵਿੱਚ ਹੀ ਹੋਈ ਸੀ। ਇਹ ਪੋਰਟਲ ਕਿਸਾਨਾਂ ਨੂੰ ਮੌਸਮ ਨਾਲ ਸਬੰਧਤ ਅੰਕੜਿਆਂ ਲਈ ਵਿਸ਼ਲੇਸ਼ਣ ਸੰਦ ਪ੍ਰਦਾਨ ਕਰੇਗਾ, ਤਾਂ ਜੋ ਉਹ ਖੇਤੀ ਬਾਰੇ ਸੂਝਵਾਨ ਫੈਸਲੇ ਲੈ ਸਕਣ।

ਉਮੀਦ ਕਰਦੇ ਹਾਂ ਕਿ ਇਹ ਤੋਹਫ਼ੇ ਕਿਸਾਨਾਂ ਲਈ ਲਾਭਦਾਇਕ ਹੋਣ। ਅਤੇ ਉਹ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਚੁੱਕ ਸਕਣ।

  • Trending Tag

  • No Trending Add This News
google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add