Thursday, May 09, 2024

Logo
Loading...
google-add

ਅੰਮ੍ਰਿਤਸਰ 'ਚ ਮੌਤ ਦਾ ਖੇਡ, ਵਾਲ-ਵਾਲ ਬਚੀ ਨੌਜਵਾਨ ਦੀ ਜਾਨ

Editor | 13:22 PM, Sat Jan 06, 2024

ਸੂਬੇ ਭਰ ਵਿੱਚ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਵੀ ਚਾਈਨਾ ਡੋਰ ਦੀ ਵਿਕਰੀ ਨਹੀਂ ਰੁਕ ਰਹੀ ਤੇ ਨਾ ਲੋਕ ਇਸਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਜਿਸ ਕਾਰਨ ਚਾਈਨਾ ਡੋਰ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ. ਅੰਮ੍ਰਿਤਸਰ 'ਚ ਚੀਨੀ ਡੋਰ ਨਾਲ ਨੌਜਵਾਨ ਦਾ ਗਲਾ ਵੱਢੀਆਂ ਗਿਆ ਹਾਲਾਂਕਿ ਉਹ ਵਾਲ-ਵਾਲ ਬਚ ਗਿਆ। 

ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਖੂਨੀ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਖ਼ਮੀ ਦੇ ਪਿਤਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਬਣਾ ਕੇ ਅਪੀਲ ਕੀਤੀ ਕਿ ਇਹ ਖੂਨੀ ਡੋਰ ਹੈ, ਇਸਦੀ ਵਰਤੋਂ ਨਾ ਕਰੋ।  ਉਨ੍ਹਾਂ ਅਪੀਲ ਕਰਦੇ ਹੋਏ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਹ ਡੋਰ ਨਾ ਦੇਣ ਕਿਉਂਕਿ ਇਸ ਨਾਲ ਕਿਸੇ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।


  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਨੌਜਵਾਨ

google-add
google-add