Thursday, May 09, 2024

Logo
Loading...
google-add

ਅਜਨਾਲਾ ਪੁਲਿਸ ਨੇ ਬਰਾਮਦ ਕੀਤੀ 20 ਕਰੋੜ ਦੀ ਹੈਰੋਇਨ

Editor | 18:04 PM, Fri Dec 29, 2023

ਅਜਨਾਲਾ ਪੁਲਿਸ ਵੱਲੋਂ ਵੱਡੀ ਕਾਮਯਾਮੀ ਹਾਸਲ ਕੀਤੀ ਗਈ ਹੈ। ਅੰਮ੍ਰਿਤਸਰ 'ਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਾਝੀਮੀਆਂ 'ਚ ਭੈਣ ਅਤੇ ਭਰਾ ਕੋਲੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਇਸ ਮਾਮਲੇ ‘ਚ ਭੈਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਭਰਾ ਭੱਜਣ ਵਿਚ ਕਾਮਯਾਬ ਹੋ ਗਿਆ। ਥਾਣਾ ਅਜਨਾਲਾ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਅਨੁਸਾਰ ਕੁਲਵੰਤ ਕੌਰ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਲਦੀ ਹੀ ਉਸ ਦੇ ਭਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦਸਿਆ ਕਿ ਹੈਰੋਇਨ ਦੀ ਸਪਲਾਈ ਅਤੇ ਸਪਲਾਈ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨੇੜੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪਿੰਡ ਵਲੋਂ ਆ ਰਹੀ ਇਕ ਲੜਕੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਲੜਕੀ ਦੀ ਪਛਾਣ ਕੁਲਵੰਤ ਕੌਰ ਵਾਸੀ ਖਾਨਵਾਲ ਵਜੋਂ ਹੋਈ ਹੈ। ਇਸ ਸਭ ਤੋਂ ਬਾਅਦ ਜਦੋਂ ਪੁਲਿਸ ਵਲੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਅਪਣੇ ਭਰਾ ਬਾਰੇ ਦਸਿਆ।  ਉਸ ਦੀ ਸੂਚਨਾ 'ਤੇ ਪੁਲਿਸ ਉਸ ਦੇ ਭਰਾ ਸੁੱਚਾ ਸਿੰਘ ਨੂੰ ਗ੍ਰਿਫਤਾਰ ਕਰਨ ਪਹੁੰਚੀ। ਜਦੋਂ ਕਿ ਉਸ ਦੇ ਘਰੋਂ 3.50 ਕਿਲੋ ਹੈਰੋਇਨ ਬਰਾਮਦ ਹੋਈ, ਜਦਕਿ ਉਸ ਦਾ ਭਰਾ ਸੁੱਚਾ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ।


  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add