Monday, May 20, 2024

Logo
Loading...
google-add

ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ

Editor | 15:59 PM, Wed May 08, 2024

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਅੱਜ ਦੂਜਾ ਦਿਨ ਸੀ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਦੇ ਨਾਲ ਹੀ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਵੀ ਆਉਣ ਵਾਲੇ ਦਿਨਾਂ ‘ਚ ਜਲਦ ਹੀ ਨਾਮਜ਼ਦਗੀ ਦਾਖਲ ਕਰਨਗੇ। ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਰੀਕਾਂ ਅਨੁਸਾਰ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ। 15 ਮਈ ਤੋਂ ਪੜਤਾਲ ਸ਼ੁਰੂ ਹੋਵੇਗੀ। ਇਸਦੇ ਨਾਲ ਹੀ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ।


ਪੰਜਾਬ ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ 13 ਉਮੀਦਵਾਰਾਂ ਨੇ 15 ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਜਿਸ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੀ ਟਿਕਟ ‘ਤੇਦਸਵਿੰਦਰ ਕੌਰ ਨੇ ਅੰਮ੍ਰਿਤਸਰ ਸੀਟ ਤੋਂ ਕਾਗਜ਼ ਭਰੇ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਤੋਂ ਅੰਗਰੇਜ਼ ਸਿੰਘ ਆਜ਼ਾਦ, ਹੁਸ਼ਿਆਰਪੁਰ ਤੋਂ ਰੋਜਿਤ ਕੁਮਾਰ ਆਜ਼ਾਦ, ਫ਼ਿਰੋਜ਼ਪੁਰ ਤੋਂ ਮਨਪ੍ਰੀਤ ਕੌਰ, ਗੁਰਦਾਸਪੁਰ ਤੋਂ ਤਰਸੇਮ ਮਸੀਹ ਆਜ਼ਾਦ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ ਦੇ ਉਮੀਦਵਾਰ ਚੈਨ ਸਿੰਘ, ਪਟਿਆਲਾ ਤੋਂ ਭਾਰਤੀ ਨੌਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਸਿੰਘ ਰਾਜਪੂਤ, ਆਨੰਦਪੁਰ ਸਾਹਿਬ ਤੋਂ ਦਰਸ਼ਨ ਸਿੰਘ, ਫਰੀਦਕੋਟ ਤੋਂ ਬਹਾਦਰ ਸਿੰਘ, ਪਟਿਆਲਾ ਤੋਂ ਜਗਦੀਸ਼ ਕੁਮਾਰ ਆਜ਼ਾਦ, ਡਿੰਪਲ ਆਜ਼ਾਦ ਅਤੇ ਪੰਜਾਬ ਨੈਸ਼ਨਲ ਪਾਰਟੀ ਵੱਲੋਂ ਕ੍ਰਿਸ਼ਨ ਦੇਵ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।



google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add