Wednesday, May 08, 2024

Logo
Loading...
google-add

ਅੱਜ ਦਾ ਹੁਕਮਨਾਮਾ (08-01-2024)

Editor | 10:49 AM, Mon Jan 08, 2024

ਸੂਹੀ ਮਹਲਾ ੧ ਘਰੁ ੬ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

 

ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।

 

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।

 

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!


  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add