Wednesday, May 08, 2024

Logo
Loading...
google-add

ਅੱਜ ਦਾ ਹੁਕਮਨਾਮਾ (09-01-2024)

Editor | 11:45 AM, Tue Jan 09, 2024

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

ਪਦਅਰਥ: ਮੋਖ = (ਵਿਕਾਰਾਂ ਤੋਂ) ਖ਼ਲਾਸੀ। ਪਦਵੀ = ਦਰਜਾ। ਪਾਹਿ = ਪੈਂਦੇ ਹਨ।ਅਬਿਗਤੁ = ਅਵਿਅਕਤ, ਅਦ੍ਰਿਸ਼ਟ। ਅਗੋਚਰ = ਅ = ਗੋ = ਚਰ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਬਿਧਾਤਾ = ਪੈਦਾ ਕਰਨ ਵਾਲਾ। ਅੰਤਿ = ਅਖ਼ੀਰ ਵੇਲੇ। ਗੁਰਿ = ਗੁਰੂ ਨੇ।ਜਾਤਾ = ਪਛਾਣਿਆ, ਸਮਝਿਆ।

ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।

ਗੱਜ-ਵੱਜ ਕੇ ਫਤਹਿ ਬੁਲਾਓ ਜੀ !


ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add