Thursday, May 09, 2024

Logo
Loading...
google-add

7 ਦਿਨਾਂ ‘ਚ ਦੇਸ਼ ‘ਚ ਲਾਗੂ ਹੋ ਜਾਵੇਗਾ CAA, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ

Editor | 11:18 AM, Mon Jan 29, 2024

ਲੋਕ ਸਭ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ।  ਸੀਨੀਅਰ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਦੱਖਣੀ 24 ਪਰਗਨਾ ਦੇ ਕੱਕਦੀਪ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ, “ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਅਗਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਸਟੇਜ ਤੋਂ ਗਾਰੰਟੀ ਦੇ ਰਿਹਾ ਹਾਂ ਕਿ ਅਗਲੇ 7 ਦਿਨਾਂ ਵਿੱਚ ਨਾ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ CAA ਲਾਗੂ ਹੋ ਜਾਵੇਗਾ


ਦਰਅਸਲ, ਉਨ੍ਹਾਂ ਨੇ CAA ਬਾਰੇ ਆਪਣੇ ਬਿਆਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਦੁਹਰਾਇਆ ਹੈ। ਪਿਛਲੇ ਸਾਲ ਦਸੰਬਰ ਵਿੱਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ CAA  ਲਾਗੂ ਕਰੇਗੀ ਅਤੇ ਇਸ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਦੇ ਬਿਆਨ ਨੂੰ ਤ੍ਰਿਣਮੂਲ ਕਾਂਗਰਸ ਸੁਪਰੀਮੋ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਮਮਤਾ ਬੈਨਰਜੀ ਲਗਾਤਾਰ CAA ਦਾ ਵਿਰੋਧ ਕਰ ਰਹੀ ਹੈ।


ਆਓ ਹੁਣ ਜਾਣਦੇ ਹਾਂ CAA ਕੀ ਹੈ? 


ਇਸ ਕਾਨੂੰਨ ਵਿੱਚ ਬੰਗਲਾਦੇਸ਼, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਛੇ ਘੱਟ ਗਿਣਤੀ ਭਾਈਚਾਰੇ (ਹਿੰਦੂ, ਮੁਸਲਮਾਨ, ਬੋਧੀ, ਜੈਨ, ਪਾਰਸੀ, ਇਸਾਈ ਅਤੇ ਸਿੱਖ) ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੌਜੂਦਾ ਕਾਨੂੰਨ ਮੁਤਾਬਕ ਕਿਸੇ ਵੀ ਸ਼ਖ਼ਸ ਦਾ ਭਾਰਤੀ ਨਾਗਰਿਕਤਾ ਲੈਣ ਲਈ ਘੱਟੋ ਘੱਟ 11 ਸਾਲ ਭਾਰਤ ਵਿਚ ਰਹਿਣਾ ਜ਼ਰੂਰੀ ਹੈ। ਇਸ 

ਬਿੱਲ ਵਿਚ ਗੁਆਂਢੀ ਦੇਸ਼ਾਂ ਦੇ ਘੱਟ ਗਿਣਤੀ ਭਾਈਚਾਰਿਆਂ ਲਈ ਇਹ ਸਮਾਂ ਘੱਟ ਕਰਕੇ 11 ਤੋਂ 6 ਸਾਲ ਕਰ ਦਿੱਤਾ ਹੈ।


ਇਸਦੇ ਲਈ ਨਾਗਰਿਕਤਾ ਐਕਟ, 1955 ਵਿੱਚ ਕੁਝ ਸੋਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਉਨ੍ਹਾਂ ਦੀ ਕਾਨੂੰਨੀ ਮਦਦ ਕੀਤੀ ਜਾ ਸਕੇ। ਮੌਜੂਦਾ ਕਾਨੂੰਨ ਦੇ ਤਹਿਤ ਭਾਰਤ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਨਾਗਰਿਕਤਾ ਨਹੀਂ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਵਾਪਿਸ ਉਨ੍ਹਾਂ ਦੇ ਮੁਲਕ ਭੇਜਣ ਜਾਂ ਹਿਰਾਸਤ ਵਿੱਚ ਰੱਖਣ ਦਾ ਪ੍ਰੋਵੀਜ਼ਨ ਹੈ। 


ਦਰਅਸਲ ਜਦੋਂ ਕੇਂਦਰ ਸਰਕਾਰ CAA ਨੂੰ ਲੈਕੇ ਬਿੱਲ ਲੈਕੇ ਆਈ ਸੀ ਤਾਂ ਸੰਸਦ ਤੋਂ ਲੈਕੇ ਸੜਕ ਤੱਕ ਇਸਦਾ ਜ਼ੋਰਦਾਰ ਵਿਰੋਧ ਹੋਇਆ ਸੀ। ਦਿੱਲੀ ਦੇ ਸ਼ਹੀਨ ਬਾਗ ਇਲਾਕੇ ਵਿੱਚ ਇਸ ਖਿਲਾਫ਼ ਅੰਦੋਲਣ ਵੀ ਹੋਇਆ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਨੂੰ ਠੰਡੇ ਵਸਤੇ ਵਿੱਚ ਪਾ ਦਿੱਤਾ ਸੀ। ਪਰ ਹੁਣ ਜਦੋਂ 2024 ਦੀਆਂ ਲੋਕ ਸਭਾ ਚੋਣਾਂ ਸਿਰ ਤੇ ਹਨ ਤਾਂ ਇਹ CAA ਦਾ ਮਾਮਲਾ ਮੁੜ ਚਰਚਾਵਾਂ ਵਿੱਚ ਆ ਗਿਆ ਹੈ।

google-add
google-add
google-add

This day in the story

ਸਭਿਆਚਾਰ

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add