Monday, May 20, 2024

Logo
Loading...
google-add

ਕੋਰੋਨਾ ਨੂੰ ਲੈ ਕੇ ਹੋਈ ਉੱਚ ਪੱਧਰੀ ਬੈਠਕ, ਸਾਰੇ ਰਾਜਾਂ ਨੂੰ Alert ਜਾਰੀ

Editor | 12:58 PM, Wed Dec 20, 2023

ਦੇਸ਼ ਵਿਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਅਗਵਾਈ ‘ਚ ਉੱਚ ਪੱਧਰੀ ਬੈਠਕ ਹੋਈ। ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।


ਇਸ ਬੈਠਕ ‘ਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਹਦਾਇਤ ਕੀਤੀ ਕਿ ਉਹ ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ।


ਉਨ੍ਹਾਂ ਕੇਂਦਰ ਵੱਲੋਂ ਰਾਜਾਂ ਨੂੰ ਪੂਰੀ ਮਦਦ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਅਸਾਮ, ਅਰੁਣਾਚਲ, ਦਿੱਲੀ, ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ, ਗੋਆ, ਪੁਡੂਚੇਰੀ, ਤੇਲੰਗਾਨਾ, ਕਰਨਾਟਕ, ਮਨੀਪੁਰ, ਕੇਰਲਾ ਸਮੇਤ ਹੋਰ ਰਾਜਾਂ ਦੇ ਸਿਹਤ ਮੰਤਰੀਆਂ ਨੇ ਸ਼ਮੂਲੀਅਤ ਕੀਤੀ।


  • Trending Tag

  • No Trending Add This News
google-add
google-add
google-add

This day in the story

ਸਭਿਆਚਾਰ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add