Friday, May 10, 2024

Logo
Loading...
google-add

ਮੱਧ ਪ੍ਰਦੇਸ਼ ‘ਚ ਬੱਸ ਨੂੰ ਲੱਗੀ ਅੱਗ, 13 ਲੋਕ ਜ਼ਿੰਦਾ ਸੜੇ

Editor | 11:48 AM, Thu Dec 28, 2023

ਮੱਧ ਪ੍ਰਦੇਸ਼ ਦੇ ਗੁਨਾ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ. ਇਸ ਹਾਦਸੇ ‘ਚ ਇੱਕ ਡੰਪਰ ਨਾਲ ਟਕਰਾਉਣ ਤੋਂ ਬਾਅਦ ਇੱਕ ਯਾਤਰੀ ਬੱਸ ਨੂੰ ਅੱਗ ਲੱਗ ਗਈ ਜਿਸਦੇ ਚੱਲਦੇ ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਫਸੇ ਲੋਕਾਂ ਨੂੰ ਬਾਹਰ ਕੱਢਿਆ। SDERF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਕਿਵੇਂ ਵਾਪਰਿਆ ਹਾਦਸਾ?

ਹਾਦਸਾ ਬੁੱਧਵਾਰ ਰਾਤ ਕਰੀਬ 8:30 ਵਜੇ ਵਾਪਰਿਆ ਹੈ। ਬੱਸ ਨੰਬਰ ਐਮਪੀ08ਪੀ0199 ਗੁਨਾ ਤੋਂ ਹਾਰੂਨ ਵੱਲ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਡੰਪਰ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਬੱਸ ਪਲਟ ਗਈ ਅਤੇ ਬੱਸ ਨੂੰ ਅੱਗ ਲੱਗ ਗਈ। ਦੋ ਤੋਂ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੱਸ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਗੁਨਾ ਦੇ ਐਸਪੀ ਵਿਜੇ ਕੁਮਾਰ ਖੱਤਰੀ ਨੇ ਦੱਸਿਆ ਕਿ ਬੱਸ ਵਿੱਚ ਕਰੀਬ 30 ਯਾਤਰੀ ਸਵਾਰ ਸਨ।

ਹਾਦਸੇ ਦੀ ਭਿਆਨਕਤਾ ਇਸ ਗੱਲ ਤੋਂ ਸਮਝੀ ਜਾ ਸਕਦੀ ਹੈ ਕਿ ਲਾਸ਼ ਨੂੰ ਚੁੱਕਦੇ ਸਮੇਂ ਵੀ ਅੰਗ ਡਿੱਗ ਰਹੇ ਸਨ। ਕੁੱਲ 13 ਲਾਸ਼ਾਂ ਮਿਲੀਆਂ ਹਨ। ਬੱਸ ਦੇ ਅੰਦਰੋਂ ਜੋ ਨੌਂ ਲਾਸ਼ਾਂ ਕੱਢੀਆਂ ਗਈਆਂ ਸਨ, ਉਨ੍ਹਾਂ ਵਿੱਚੋਂ ਸੱਤ ਇੱਕ ਦੂਜੇ ਨਾਲ ਚਿਪਕੀਆਂ ਹੋਈਆਂ ਸਨ। ਮੁਲਾਜ਼ਮਾਂ ਦੇ ਹੱਥ ਵੀ ਉਨ੍ਹਾਂ ਨੂੰ ਬਾਹਰ ਕੱਢਣ ਵੇਲੇ ਵੀ ਕੰਬ ਰਹੇ ਸਨ। ਲਾਸ਼ਾਂ ਇਸ ਤਰ੍ਹਾਂ ਸੜ ਗਈਆਂ ਸੀ ਕਿ ਪਰਿਵਾਰਕ ਮੈਂਬਰ ਵੀ ਉਨ੍ਹਾਂ ਨੂੰ ਪਛਾਣ ਨਹੀਂ ਸਕਣਗੇ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਬੱਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੀਐਮ ਯਾਦਵ ਨੇ ਮ੍ਰਿਤਕਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਦੀ ਹਰ ਪੁਆਇੰਟ ‘ਤੇ ਜਾਂਚ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਹਾਦਸੇ ਦੁਬਾਰਾ ਨਾ ਹੋਣ।



  • Trending Tag

  • No Trending Add This News
google-add
google-add
google-add

ਸਭਿਆਚਾਰ

ਰੁਜ਼ਗਾਰ

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add