Thursday, May 09, 2024

Logo
Loading...
google-add

ਪੁਲਵਾਮਾ ਮਾਮਲੇ ਦਾ MASTERMIND ਹਾਫਿਜ਼ ਸਈਦ ਲਿਆਂਦਾ ਜਾਵੇਗਾ ਭਾਰਤ!

Editor | 17:23 PM, Thu Dec 28, 2023

ਹਾਲ ਹੀ 'ਚ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦੀ ਦੀ ਹਵਾਲਗੀ ਦੀ ਮੰਗ ਕੀਤੀ ਹੈ। ਮੀਡੀਆ ਰੀਪੋਰਟ ਮੁਤਾਬਿਕ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਅੱਤਵਾਦੀ ਹਾਫਿਜ਼ ਸਈਦ ਨੂੰ ਭਾਰਤ ਹਵਾਲੇ ਕਰਨ ਦੀ ਰਸਮੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਾਫਿਜ਼ ਸਈਦ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਨੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੂੰ ਹਾਫਿਜ਼ ਸਈਦ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਅਜੇ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।


ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਰਸਮੀ ਬੇਨਤੀ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਇੱਕ ਨਵਾਂ ਪਹਿਲੂ ਜੋੜਦੀ ਹੈ, ਕਿਉਂਕਿ ਭਾਰਤ ਸਰਹੱਦ ਪਾਰ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਅਤੇ ਨਿਆਂ ਲਿਆਉਣ ਵਿੱਚ ਪਾਕਿਸਤਾਨ ਤੋਂ ਸਹਿਯੋਗ ਦੀ ਮੰਗ ਕਰਦਾ ਹੈ। ਜੇਕਰ ਹਵਾਲਗੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ,ਤਾਂ ਦੋਵਾਂ ਦੇਸ਼ਾਂ ਦੇ ਸਬੰਧਤ ਅਧਿਕਾਰੀਆਂ ਵਿਚਕਾਰ ਸਹਿਯੋਗ ਅਤੇ ਗੱਲਬਾਤ ਦੀ ਲੋੜ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਹਾਫਿਜ਼ ਸਈਦ ਪਾਕਿਸਤਾਨੀ ਅੱਤਵਾਦੀ ਅਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਹੈ ਅਤੇ ਹਾਫਿਜ਼ ਸਈਦ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਰਿਹਾ ਹੈ। 


ਹਾਫਿਜ਼ ਸਈਦੀ  ਭਾਰਤ ਵਿੱਚ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ ਅਤੇ 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਵੀ ਹੈ। ਅਮਰੀਕਾ ਨੇ ਵੀ ਹਾਫਿਜ਼ ਸਈਦ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ ਅਤੇ ਉਸ 'ਤੇ 10 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। ਕੁਝ ਸਾਲ ਪਹਿਲਾਂ ਤੱਕ ਹਾਫਿਜ਼ ਸਈਦ ਪਾਕਿਸਤਾਨ 'ਚ ਖੁੱਲ੍ਹੇਆਮ ਘੁੰਮ ਰਿਹਾ ਸੀ ਅਤੇ ਆਪਣੇ ਸੰਗਠਨ ਲਈ ਚੰਦਾ ਇਕੱਠਾ ਕਰ ਰਿਹਾ ਸੀ, ਪਰ ਅੰਤਰਰਾਸ਼ਟਰੀ ਦਬਾਅ ਵਧਣ ਤੋਂ ਬਾਅਦ ਸਾਲ 2019 'ਚ ਹਾਫਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅੱਤਵਾਦ ਨੂੰ ਵਿੱਤ ਪੋਸ਼ਣ ਦੇ ਦੋਸ਼ 'ਚ 15 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ। ਪਿਛਲੇ ਸਾਲ ਵੀ ਪਾਕਿਸਤਾਨੀ ਅਦਾਲਤ ਨੇ ਹਾਫਿਜ਼ ਸਈਦ ਨੂੰ ਅੱਤਵਾਦੀ ਘਟਨਾਵਾਂ ਲਈ ਪੈਸਾ ਇਕੱਠਾ ਕਰਨ ਦੇ ਦੋਸ਼ 'ਚ 31 ਸਾਲ ਦੀ ਸਜ਼ਾ ਸੁਣਾਈ ਸੀ।


  • Trending Tag

  • No Trending Add This News
google-add
google-add
google-add

ਸਭਿਆਚਾਰ

ਰੁਜ਼ਗਾਰ

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add