Thursday, May 09, 2024

Logo
Loading...
google-add

ਪੰਜਾਬ : Property Tax ਜਮ੍ਹਾ ਕਰਵਾਉਣ ਵਾਲੇ ਲੋਕਾਂ ਲਈ ਅਹਿਮ ਖ਼ਬਰ !

Editor | 13:43 PM, Fri Dec 29, 2023

ਪੰਜਾਬ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਣ ਵਾਲੇ ਲੋਕਾਂ ਲਈ ਅਹਿਮ ਐਲਾਨ  ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਦੀ ਅੰਤਿਮ ਮਿਤੀ 31 ਦਸੰਬਰ ਰੱਖੀ ਗਈ ਹੈ। ਪਰ ਸਾਲ ਦੇ ਆਖ਼ਰੀ ਦਿਨ 30 ਅਤੇ 31 ਦਸੰਬਰ ਨੂੰ ਛੁੱਟੀ ਹੋਣ ਕਰਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ ਐਤਵਾਰ ਅਤੇ ਸ਼ਨਿੱਚਰਵਾਰ ਨੂੰ ਪ੍ਰਾਪਰਟੀ ਟੈਕਸ ਬ੍ਰਾਂਚ ਖੁੱਲ੍ਹੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਹੀ  ਨਗਰ ਨਿਗਮ ਨੇ ਇਹ ਵੀ ਫੈਸਲਾ ਲਿਆ ਹੈ, ਕਿ ਇਸ ਸੰਬੰਧੀ Industrial Area Mohali ਵਿੱਚ ਕੈਂਪ ਵੀ ਲਗਾਇਆ ਜਾਵੇਗਾ।

ਉੱਥੇ ਨਗਰ ਨਿਗਮ ਖਰੜ ਨੇ ਵੀ ਦੋ ਦਿਨ ਆਪਣੀ ਪ੍ਰਾਪਰਟੀ ਟੈਕਸ ਬ੍ਰਾਂਚ ਨੂੰ ਖੋਲ੍ਹਣ ਦਾ ਫੈਸਲਾ ਲਿਆ ਹੈ ਜਿਸ ਸੰਬੰਧੀ ਜਾਣਕਾਰੀ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਵਨ ਟਾਈਮ ਸੈਟਲਮੈਂਟ ਪ੍ਰਾਪਰਟੀ ਟੈਕਸ ਲੈਣ ਦੀ ਆਖਰੀ ਮਿਤੀ 31 ਤਰੀਕ ਰੱਖੀ ਗਈ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਸਰਕਾਰੀ ਦਫਤਰ 'ਚ ਪ੍ਰਾਪਰਟੀ ਟੈਕਸ ਭਰਨ ਲਈ ਆ ਰਹੇ ਹਨ, ਉੱਥੇ ਹੀ ਪਿਛਲੇ ਸਮੇਂ ਦੌਰਾਨ ਜੇਕਰ ਲੋਕਾਂ ਨੇ ਪ੍ਰਾਪਰਟੀ ਟੈਕਸ ਨਹੀਂ ਭਰਿਆ ਤਾਂ ਉਨ੍ਹਾਂ ਉੱਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਟੈਕਸ ਜਮ੍ਹਾਂ ਕਰਵਾਉਂਣ ਨੂੰ ਲੈ ਕੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।



  • Trending Tag

  • No Trending Add This News
google-add
google-add
google-add

ਸਭਿਆਚਾਰ

ਰੁਜ਼ਗਾਰ

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add