Monday, May 20, 2024

Logo
Loading...
google-add

ਗੁਰਪਤਵੰਤ ਪੰਨੂ ਮਾਮਲੇ 'ਚ ਕੈਨੇਡਿਅਨ PM ਟਰੂਡੋ ਨੇ ਦਿੱਤਾ ਇਹ ਬਿਆਨ

Editor | 12:04 PM, Thu Dec 21, 2023

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਯੋਜਨਾ ਬਣਾਉਣ ਬਾਰੇ ਅਮਰੀਕਾ ਦੀ ਚਿਤਾਵਨੀ ਤੋਂ ਬਾਅਦ ਭਾਰਤ ਦੇ ਸੂਰ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਉਹ ਹਮੇਸ਼ਾ ਹਮਲਾਵਰ ਰੁਖ ਨਹੀਂ ਅਪਣਾ ਸਕਦੇ।


ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਨੂੰ ਮਾਰਨ ਦੀ ਕਥਿਤ ਸਾਜ਼ਿਸ਼ ਵਿੱਚ ਇੱਕ ਭਾਰਤੀ ਨਾਗਰਿਕ ਦੀ ਸ਼ਮੂਲੀਅਤ ਬਾਰੇ ਅਮਰੀਕਾ ਵੱਲੋਂ ਦਿੱਲੀ ਨੂੰ ਚੇਤਾਵਨੀ ਦੇਣ ਤੋਂ ਬਾਅਦ ਭਾਰਤ-ਕੈਨੇਡਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਆਈ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਹੁਣ ਉਨ੍ਹਾਂ ਨੂੰ ਸਮਝ ਆਉਣ ਲੱਗੀ ਹੈ ਕਿ ਉਹ ਇਸ ਤਰ੍ਹਾਂ ਅੱਗੇ ਨਹੀਂ ਵਧ ਸਕਦੇ। ਉਨ੍ਹਾਂ ਕਿਹਾ ਕਿ ਹੁਣ ਭਾਰਤ ਦੇ ਸਹਿਯੋਗ ਵਿੱਚ ਇੱਕ ਤਰ੍ਹਾਂ ਦੀ ਖੁੱਲ੍ਹ ਹੈ, ਜੋ ਪਹਿਲਾਂ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨਿਮਰਤਾ ਵਾਲਾ ਰਵੱਈਆ ਅਪਣਾਉਣ ਲਈ ਤਿਆਰ ਹੈ। ਉਹ ਸਮਝ ਗਏ ਹਨ ਕਿ ਇਹ ਸਮੱਸਿਆ ਸਿਰਫ਼ ਕੈਨੇਡਾ 'ਤੇ ਹਮਲਾ ਕਰਨ ਨਾਲ ਖ਼ਤਮ ਨਹੀਂ ਹੋਵੇਗੀ।


ਜਿਕਰੋਯਗ ਹੈ ਕਿ ਬੀਤੇ ਦਿਨੀਂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਸੀ । PM ਮੋਦੀ ਨੇ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ, ਤਾਂ ਉਹ ਯਕੀਨੀ ਤੌਰ 'ਤੇ ਇਸ 'ਤੇ 'ਵਿਚਾਰ' ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। ਉਹਨਾਂ ਸਾਫ ਕਿਹਾ ਕਿ ਜੇਕਰ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਪ੍ਰਤੀ ਹੈ। 


  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add