Sunday, May 19, 2024

Logo
Loading...
google-add

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਦਿੱਤੀ ਵੱਡੀ ਰਾਹਤ!

Editor | 17:54 PM, Wed Nov 22, 2023

ਕੁਝ ਸਮਾਂ ਪਹਿਲਾਂ ਹਰਦੀਪ ਸਿੰਘ ਨਿੱਜਰ ਦੇ ਮੁੱਦੇ 'ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ 'ਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਹਾਲਾਂਕਿ ਇਸ ਤੋਂ ਬਾਅਦ 26 ਅਕਤੂਬਰ ਤੋਂ ਭਾਰਤ ਨੇ ਕੁਝ ਵਿਸ਼ੇਸ਼ ਸ਼੍ਰੇਣੀਆਂ 'ਚ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਗੱਲ ਕੀਤੀ ਸੀ। ਇਨ੍ਹਾਂ ਵਿੱਚ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼ਾਮਲ ਸਨ। ਪਰ ਹੁਣ ਦੋ ਮਹੀਨਿਆਂ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ।

ਇਸ ਨਾਲ ਪੰਜਾਬੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ੇ ਨਾ ਦੇਣ ਕਰਕੇ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪਿਆ ਸੀ। ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦੀ ਜਾਇਦਾਦ ਤੇ ਰਿਸ਼ਤੇਦਾਰੀਆਂ ਪੰਜਾਬ ਅੰਦਰ ਹਨ। ਇਸ ਲਈ ਉਨ੍ਹਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਸੀ। ਪੰਜਾਬ ਦੇ ਸਿਆਸਤਦਾਨਾਂ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਵੀਜ਼ੇ ਸ਼ੁਰੂ ਕੀਤੇ ਜਾਣ। ਪਰ ਹੁਣ ਕੈਨੇਡੀਅਨ ਨਾਗਰਿਕਾਂ ਲਈ ਹਰ ਤਰ੍ਹਾਂ ਦੀਆਂ ਈ-ਵੀਜ਼ਾ ਅਰਜ਼ੀਆਂ ਵਿੱਚ ਢਿੱਲ ਦਿੱਤੀ ਗਈ ਹੈ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਏਸ਼ੀਆ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add