Thursday, May 16, 2024

Logo
Loading...
google-add

ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ

Editor | 12:51 PM, Tue Sep 19, 2023

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਸਰਕਾਰ ‘ਤੇ ਸਿੱਖ ਆਗੂ ਨਿੱਝਰ ਦੇ ਕਤਲ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ। ਖਬਰ ਮੁਤਾਬਕ ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ‘ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ।

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿੱਚ ਵੱਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਵਿੱਚ ਇਸ ਮਾਮਲੇ ਕਾਰਨ ਰੋਸ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿੱਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਵੀ ਸਿੱਖ ਭਾਈਚਾਰੇ ਵਿੱਚੋਂ ਹਨ।

ਹੁਣ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਦੇ ਰਾਜਦੂਤ ਨੂੰ ਪੰਜ ਦਿਨਾਂ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਮੰਤਰਾਲਾ ਨੇ ਦੱਸਿਆ ਕਿ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਰਾਜਦੂਤਾਂ ਦੀ ਦਖ਼ਲ ਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ 'ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।

  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਰਾਜਨੀਤੀ

google-add
google-add