Wednesday, May 15, 2024

Logo
Loading...
google-add

CM ਮਾਨ ਨੇ ਟਵੀਟ ਕਰ ਦਿੱਤੀ ਅਹਿਮ ਜਾਣਕਾਰੀ, ਕਿਹਾ...

Editor | 12:04 PM, Sat Jan 06, 2024

ਪੰਜਾਬ ਸਰਕਾਰ ਨੇ ਪੰਜਾਬ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ’ਚ ਪੈਂਡਿੰਗ ਇੰਤਕਾਲਾਂ ਦੇ ਕੰਮ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਆਪ ਸਭ ਨਾਲ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅੱਜ ਪੂਰੇ ਪੰਜਾਬ ’ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।


ਇਸਦੇ ਨਾਲ ਹੀ CM ਮਾਨ ਨੇ ਆਖਿਆ ਕਿ ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਰਾਜਨੀਤੀ

google-add
google-add