Thursday, May 23, 2024

Logo
Loading...
google-add

ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Editor | 10:24 AM, Tue Aug 22, 2023

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹੜ੍ਹਾਂ ਕਾਰਨ ਪਾਣੀ ਦੀ ਲਪੇਟ ’ਚ ਆਏ ਗੁਰੂ ਹਰਸਹਾਏ ਹਲਕੇ ਦੇ ਪਿੰਡਾਂ ਦਾ ਦੌਰਾ ਕਰਨ ਦੇ ਲਈ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਤੇ ਪਾਰਟੀ ਵਰਕਰ ਹਾਜ਼ਰ ਹਨ। ਸ. ਸੁਖਬੀਰ ਸਿੰਘ ਬਾਦਲ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਪੁੱਜ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ ਲੈ ਰਹੇ ਹਨ ਤੇ ਲੋਕਾਂ ਦੀ ਮੁਸ਼ਕਿਲਾਂ ਸੁਣ ਰਹੇ ਹਨ।

ਦੱਸ ਦਈਏ ਕਿ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ 'ਚ ਵੱਖ-ਵੱਖ ਥਾਵਾਂ 'ਤੇ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹਨ। ਪੋਸਟਰਾਂ ਵਿੱਚ ਲਿਖਿਆ ਗਿਆ ਹੈ ਕਿ ਸਾਡਾ MP ਗੁੰਮਸ਼ੁਦਾ ਹੈ। ਲੱਭਣ ਵਾਲੇ ਨੂੰ ਉੱਚਿਤ ਇਨਾਮ ਦਿੱਤਾ ਜਾਏਗਾ। ਫਿਰੋਜ਼ਪੁਰ ਵਿੱਚ ਦੂਜੀ ਵਾਰ ਹੜ੍ਹਾਂ ਦੀ ਮਾਰ ਪਈ ਹੈ। ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬਣੀਆਂ ਪੋਸਟਾਂ ਨੂੰ ਵੀ ਦਰਿਆਈ ਪਾਣੀ ਨੇ ਜਲ-ਥਲ ਕਰ ਦਿੱਤਾ ਹੈ।

  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਰਾਜਨੀਤੀ

google-add
google-add