Monday, April 29, 2024

Logo
Loading...
google-add

'ਯਾਰੀਆਂ 2' ਨੂੰ ਲੈ ਕੇ ਖੜਾ ਹੋਇਆ ਵਿਵਾਦ, FIR ਦਰਜ

Editor | 17:31 PM, Thu Aug 31, 2023

ਬਾਲੀਵੁੱਡ ਫਿਲਮ ਯਾਰੀਆਂ-2 ਨੂੰ ਲੈਕੇ ਵਿਵਾਦ ਖੜਾ ਹੋ ਗਿਆ ਹੈ। ਇਹ ਵਿਵਾਦ ਸਿੱਖ ਧਰਮ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਹੈ। ਹਾਲ ਹੀ ‘ਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਇਸ ਮਾਮਲੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੰਜਾਬ 'ਚ ਵਿਵਾਦ ਭਖਦਾ ਜਾ ਰਿਹਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। SGPC ਨੇ ਫਿਲਮ ‘ਚ ਸਿਰੀ ਸਾਹਿਬ ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ।

ਹੁਣ ਜਲੰਧਰ ਜ਼ਿਲ੍ਹੇ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿੱਚ 295-ਏ ਤਹਿਤ ਕੇਸ ਦਰਜ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਵੱਲੋਂ ਵਿਦੇਸ਼ੀ ਆਟੋ ਸਪੇਅਰ ਪਾਰਟਸ ਦੇ ਮਾਲਕ ਅਲੀ ਪੁਲੀ ਮੁਹੱਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਐਫ.ਆਈ.ਆਰ. ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਯਾਰੀਆਂ-2 ਦੇ ਗੀਤ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਸ੍ਰੀ ਸਾਹਿਬ ਪਾ ਕੇ ਗਾਣਾ ਫਿਲਮਾਇਆ ਗਿਆ ਹੈ। ਇਸ ਨਾਲ ਜਿੱਥੇ ਸਿੱਖ ਚਿੰਨ੍ਹਾਂ ਦਾ ਅਪਮਾਨ ਹੋਇਆ ਹੈ, ਉੱਥੇ ਹੀ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ।

ਹਰਪ੍ਰੀਤ ਸਿੰਘ ਨੀਟੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਸਿੱਖਾਂ ਨੂੰ ਦਿੱਤੇ ਗਏ 5 ਕੱਕਾਰ ਪਹਿਨਣ ਲਈ ਅੰਮ੍ਰਿਤਧਾਰੀ ਸਿੱਖ ਹੋਣਾ ਜ਼ਰੂਰੀ ਹੈ ਪਰ ਫਿਲਮ ਵਿੱਚ ਹੀਰੋ ਕਲੀਨ ਸ਼ੇਵ ਹੈ। ਕਲੀਨ ਸ਼ੇਵ ਹੋ ਕੇ, ਉੱਪਰੋਂ ਨੰਗੇ ਸਿਰ ਉਸ ਨੇ ਸਿੱਖਾਂ ਦੇ ਪਵਿੱਤਰ ਚਿੰਨ੍ਹ ਨੂੰ ਧਾਰਨ ਕੀਤਾ ਹੋਇਆ ਹੈ। 5 ਕੱਕਾਰਾਂ ਵਿੱਚੋਂ ਇੱਕ ਸਿਰੀ ਸਾਹਿਬ ਪਹਿਨ ਕੇ ਗੀਤ ਗਾ ਰਿਹਾ ਹੈ। ਇਸ ਗੀਤ ਵਿੱਚ ਫਿਲਮ ਦੇ ਨਿਰਦੇਸ਼ਕ, ਅਦਾਕਾਰ ਅਤੇ ਨਿਰਮਾਤਾ ਨੇ ਕੱਕਾਰ ਦਾ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਬਾਲੀਵੁੱਡ ਨੇ ਇੱਕ ਵਾਰ ਫਿਰ ਤੋਂ ਸਿੱਖ ਮਰਿਆਦਾ ਦਾ ਵੀ ਘਾਣ ਕੀਤਾ ਗਿਆ ਹੈ।  ਹੁਣ ਦੇਖਣਾ ਹੋਵੇਗਾ ਇਸ ਮਾਮਲੇ ਨੂੰ ਲੈ ਕੇ ਕੀ ਹੁੰਦਾ ਹੈ। ਫਿਲਮ ਵਿੱਚੋਂ ਇਹ ਸੀਨ ਕੱਟੇ ਜਾਣਗੇ ਜਾ ਨਹੀਂ ਇਹ ਤਾਂ ਹੁਣ ਆਉਣ ਵਾਲਾਂ ਸਮਾਂ ਹੀ ਦੱਸੇਗਾ।

  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add

ਅੰਤਰਰਾਸ਼ਟਰੀ

google-add
google-add